Skip to content
Independent perspectives. Global stories.
BREAKING

ਵਿਜੀਲੈਂਸ ਵੱਲੋਂ ਪੰਚਾਇਤ ਸੰਮਤੀ ਸੁਪਰਡੰਟ ਰਿਸ਼ਵਤ ਲੈਂਦਾ ਕਾਬੂ

Share this story

ਚੰਡੀਗੜ੍ਹ, 20 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਪੰਚਾਇਤ ਸੰਮਤੀ ਅਨਦਾਣਾ ਐਟ ਮੁਣਕ, ਸੰਗਰੂਰ ਵਿਖੇ ਤਾਇਨਾਤ ਸੁਪਰਡੰਟ ਬਲਵਾਨ ਗਾਗਟ ਨੂੰ 41000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੁਪਰਡੰਟ ਨੂੰ ਸ਼ਿਕਾਇਤਕਰਤਾ ਸਮਨਦੀਪ ਸਿੰਘ ਦੀ ਸ਼ਿਕਾਇਤ ’ਤੇ 41000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

WRITTEN BY