ਢਾਕਾ/ਨਵੀਂ ਦਿੱਲੀ, 22 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਭਾਰਤੀ ਵਿਦੇਸ਼ ਮੰਤਰੀ ਸ਼੍ਰੀਮਤੀ ਸੁਸ਼ਮਾ ਸਵਰਾਜ ਆਪਣੇ ਦੋ ਦਿਨਾ ਦੌਰੇ ’ਤੇ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿਖੇ ਪੁੱਜੇ ਹਨ। ਉਹ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਮੁਲਾਕਾਤ ਕਰਨਗੇ। ਉਹ ਚੌਥੇ ਭਾਰਤ-ਬੰਗਲਾ ਸੰਯੁਕਤ ਸਲਾਹਕਾਰ ਵਿਭਾਗ (ਜੇ.ਸੀ.ਸੀ.) ਦੀ ਬੈਠਕ ’ਚ ਵੀ ਹਿਸਾ ਲੈਣਗੇ।ਜਿਸ ਵਿੱਚ ਸ਼ੇਖ ਹਸੀਨਾ ਦੇ ਭਾਰਤ ਦੌਰੇ ਦੌਰਾਨ ਲਏ ਗਏ ਫੈਸਲਿਆਂ ’ਤੇ ਪ੍ਰਗਤੀ ਦੀ ਸਮੀਖਿਆ ਕੀਤੇ ਜਾਣ ਦੀ ਸੰਭਾਵਨਾ ਹੈ।
ਸ਼੍ਰੀਮਤੀ ਸੁਸ਼ਮਾ ਸਵਰਾਜ ਦੋ ਦਿਨਾ ਦੌਰੇ ’ਤੇ ਢਾਕਾ ਪੁੱਜੇ



