Skip to content
Independent perspectives. Global stories.
BREAKING

ਸ੍ਰੀ ਅਨੰਦਪੁਰ ਸਾਹਿਬ ਵਿੱਚ 20,383 ਮੀਟਰਕ ਟਨ ਝੋਨੇ ਦੀ ਖਰੀਦ ਹੋਈ- ਐਸ.ਡੀ.ਐਮ.

Share this story

ਅਨਾਜ ਮੰਡੀਆਂ ਵਿੱਚ ਕਿਸਾਨਾ ਨੂੰ ਕੋਈ ਮੁਸ਼ਕਿਲ ਨਹੀ ਆ ਰਹੀ-ਸਕੱਤਰ ਮਾਰਕਿਟ ਕਮੇਟੀ
ਸ੍ਰੀ ਅਨੰਦਪੁਰ ਸਾਹਿਬ , 24 ਅਕਤੂਬਰ – ਪ੍ਰਸ਼ਾਸਨ ਵਲੌਂ ਕੀਤੇ ਯੋਗ ਪ੍ਰਬੰਧਾਂ ਸਦਕਾ ਵੱਖ-ਵੱਖ ਖਰੀਦ ਏਜੰਸੀਆਂ ਵਲੌਂ ਸ੍ਰੀ ਅਨੰਦਪੁਰ ਸਾਹਿਬ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਦਾ ਕੰਮ ਵੀ ਬਹੁਤ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਅਤੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਦਿਕੱਤ ਨਹੀਂ ਆਣ ਦਿੱਤੀ ਜਾ ਰਹੀ। ਝੋਨੇ ਦੀ ਲਿਫਟਿੰਗ ਅਤੇ ਭਰਾਈ ਦਾ ਕੰਮ ਵੀ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ। ਇਸ ਸਬੰਧੀ ਜਾਂਣਕਾਰੀ ਦਿਂਦਿਆਂ ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਸ੍ਰੀ ਰਕੇਸ਼ ਕੁਮਾਰ ਗਰਗ ਪੀ. ਸੀ. ਐਸ. ਨੇ ਦਸਿਆ ਕਿ ਅਜ ਸ਼ਾਮ ਤੱਕ ਸ੍ਰੀ ਅਨੰਦਪੁਰ ਸਾਹਿਬ ਦੀਆਂ ਮੰਡੀਆਂ ਵਿਚ 20383 ਮੀਟਰਕ ਟਨ ਝੋਨੇ ਦੀ ਆਮਦ ਵਿਚੌਂ ਵੱਖ-ਵੱਖ ਖਰੀਦ ਏਜੰਸੀਆਂ ਵਲੌਂ ਸਾਰੇ ਦੀ ਸਾਰੀ ਧਾਨ ਦੀ ਖਰੀਦ ਹੋ ਚੁਕੀ ਹੈ ਜਦਕਿ ਪਿਛਲੇ ਸਾਲ ਹੁਣ ਤੱਕ 16521 ਮੀਟਰਕ ਟਨ ਧਾਨ ਦੀ ਖਰੀਦ ਕੀਤੀ ਗਈ ਸੀ ਅਤੇ ਪੂਰੇ ਸੀਜ਼ਨ ਦੋਰਾਨ 37467 ਮੀਟਰਕ ਟਨ ਝੋਨਾ ਖਰੀਦਿਆ ਗਿਆ ਸੀ। ਉਹਨਾਂ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਸਾਰੇ ਖਰੀਦ ਕੇਂਦਰਾਂ ‘ਤੇ ਹੀ ਝੋਨੇ ਦੀ ਖਰੀਦ ਚੱਲ ਰਹੀ ਹੈ। ਉਨਾਂ ਇਹ ਵੀ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਨੇ 2873 ਮੀਟਰਕ ਟਨ, ਐੱਫ.ਸੀ.ਆਈ. ਨੇ 2623 ਮੀਟਰਕ ਟਨ ਅਤੇ ਮਾਰਕਫ਼ੈਡ ਨੇ 14887 ਮੀਟਰਕ ਟਨ ਝੋਨਾ ਖਰੀਦਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਕੇਵਲ ਸੁੱਕੀ ਜਿਣਸ ਹੀ ਲੈ ਕੇ ਆਉਣ ਤਾਂ ਜੋ ਨਮੀ ਦੀਆਂ ਸ਼ਰਤਾਂ ਮੁਤਾਬਕ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾ ਆਵੇ। ਉਨ੍ਹਾਂ ਨਾਲ ਹੀ ਕੰਬਾਈਨ ਮਾਲਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨ ਨਾਲ ਕਟਾਈ ‘ਤੇ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਲਾਈ ਪਾਬੰਦੀ ਦੀ ਮੁਕੰਮਲ ਰੂਪ ਵਿੱਚ ਪਾਲਣਾ ਕਰਨ। ਮਾਰਕਿਟ ਕਮੇਟੀ ਦੇ ਸਕੱਤਰ ਸ੍ਰੀ ਲਖਬੀਰ ਸਿੰਘ ਨੇ ਦੱਸਿਆ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਰੌਸ਼ਨੀ, ਪੀਣ ਵਾਲਾ ਪਾਣੀ, ਸਫਾਈ, ਤਰਪਾਲਾਂ ਅਤੇ ਪਖਾਨੇ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਬੇਲੋੜੀ ਖਜਲ-ਖੁਆਰੀ ਰੋਕਣ ਲਈ ਲਗਾਤਾਰ ਖਰੀਦ ਪ੍ਰਬੰਧਾਂ ਤੇ ਨਜਰ ਰੱਖੀ ਜਾ ਰਹੀ ਹੈ।

WRITTEN BY