ਜਲੰਧਰ 24 ਅਕਤੂਬਰ 2017 – ਯੁਵਕ ਸੇਵਾਵਾਂ ਵਿਭਾਗ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਵਲੋਂ ਅੱਜ ਇਹ ਫੈਸਲਾ ਕੀਤਾ ਗਿਆ ਹੈ ਕਿ ਜ਼ਿਲ੍ਹਾ ਜਲੰਧਰ ਅਤੇ ਕਪੂਰਥਲਾ ਦੇ ਵਿਦਿਆਰਥੀਆਂ ਨੂੰ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕ ਕਰਨ ਲਈ ਇਕ ਵਿਸ਼ਾਲ ਮੁਹਿੰਮ ਚਲਾਈ ਜਾਵੇਗੀ। ਇਹ ਜਾਣਕਾਰੀ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਜਲੰਧਰ ਕੈਪਟਨ ਇੰਦਰਜੀਤ ਸਿੰਘ ਧਾਮੀ ਨੇ ਅੱਜ ਇਥੇ ਡੀ.ਏ.ਵੀ.ਕਾਲਜ ਵਿਖੇ ਯੁਵਕ ਸੇਵਾਵਾਂ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਜਿਸ ਵਿੱਚ 6 ਕਾਲਜਾਂ ਦੇ ਪ੍ਰਿੰਸੀਪਲ ਅਤੇ 45 ਅਧਿਆਪਕਾਂ , ਸਕੂਲਾਂ ਅਤੇ ਕਾਲਜਾਂ ਦੇ ਨੈਸ਼ਨਲ ਸਰਵਿਸ ਸਕੀਮ ਪ੍ਰੋਗਰਾਮ ਅਫ਼ਸਰਾਂ ਦੀ ਹੋਈ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਏਡਜ਼, ਡਰੱਗਜ਼,ਬੇਟੀ ਬਚਾਓ-ਬੇਟੀ ਪੜ੍ਹਾਓ ਅਤੇ ਵਾਤਾਵਰਣ ਦੀ ਸੁਰੱਖਿਆ ਸਬੰਧੀ ਜਾਗਰੂਕ ਕਰਨਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਨਾਂ ਵਿਦਿਆਰਥੀਆਂ ਨੂੰ ਇਨਾਂ ਜਿਲ੍ਹਿਆਂ ਦੇ ਪਿੰਡਾਂ ਅਤੇ ਵਾਰਡਾਂ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਰਿਸੋਰਸ ਪਰਸਨ ਵਜੋਂ ਤਿਆਰ ਕੀਤਾ ਜਾਵੇਗਾ। ਸ੍ਰੀ ਧਾਮੀ ਨੇ ਅੱਗੇ ਦੱਸਿਆ ਕਿ ਇਸ ਮੁਹਿੰਮ ਵਿੱਚ ਜ¦ਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ 72 ਸਕੂਲ ਤੇ ਕਾਲਜ ਭਾਗ ਲੈਣਗੇ ਜਿਨ੍ਹਾਂ ਵਿੱਚ ਜ¦ਧਰ ਦੇ 16 ਕਾਲਜ ਅਤੇ 40 ਸਕੂਲ, ਕਪੂਰਥਲਾ ਜ਼ਿਲ੍ਹੇ ਦੇ 6 ਕਾਲਜ ਅਤੇ 10 ਸਕੂਲ ਸ਼ਾਮਿਲ ਹੋਣਗੇ। ਸ੍ਰੀ ਧਾਮੀ ਨੇ ਿੲਹ ਵੀ ਦੱਸਿਆ ਕਿ ਇਹ ਮੁਹਿੰਮ ਇਸ ਵਿੱਤੀ ਸਾਲ ਤੋਂ ਸੁਰੂ ਹੋ ਕੇ ਸਾਲ 2018-19 ਵਿੱਚ ਵੀ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਵਧੀਆ ਕਾਰਗੁਜਾਰੀ ਦਿਖਾਉਣ ਵਾਲੇ ਅਫ਼ਸਰਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਮੌਕੇ ’ਤੇ ਪ੍ਰਿੰਸੀਪਲ ਡਾ.ਐਸ.ਕੇ.ਅਰੋੜਾ, ਡਾ.ਅਜੈ ਸਰੀਨ, ਡਾ. ਐਸ. ਕੇ. ਮਹਾਜਨ, ਡਾ.ਸੁਮਨ ਟੰਡਨ, ਡਾ.ਸਰਿਤਾ ਵਰਮਾ ਅਤੇ ਹੋਰ ਹਾਜ਼ਰ ਸਨ।
ਜਲੰਧਰ ਤੇ ਕਪੂਰਥਲਾ ਜਿਲ੍ਹਿਆਂ ਵਿੱਚ ਸਮਾਜਿਕ ਬੁਰਾਈਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ਾਲ ਮੁਹਿੰਮ ਜਲਦ ਹੋਵੇਗੀ ਸੁਰੂ



