ਅਧਿਆਪਕ, ਮਾਪੇ, ਸਮਾਜ ਸਮੂਹ ਰਲ ਕੇ ਮੁਹਿੰਮ ਚਲਾਉਣ : ਸਿੱਖਿਆ ਸਕੱਤਰ
ਐਸ.ਏ.ਐਸ. ਨਗਰ, 25 ਅਕਤੂੁਬਰ- ਪਹਿਲੀ ਜਮਾਤ ਵਿੱਚ ਦਾਖਲਾ ਲੈਣ ਵਾਲੇ ਬੱਚਿਆਂ ਨੂੰ ਪ੍ਰਾਇਮਰੀ ਸਿੱਖਿਆ ਗ੍ਰਹਿਣ ਕਰਨ ਲਈ ਤਿਆਰ ਕਰਨਾ ਅਤੇ ਉਨ੍ਹਾਂ ਦਾ ਸਰਵ ਪੱਖੀ ਵਿਕਾਸ ਕਰਨ ਲਈ ਪ੍ਰੀ-ਪ੍ਰਾਇਮਰੀ ਜਮਾਤਾਂ 14 ਨਵੰਬਰ ਤੋਂ ਬਕਾਇਦਾ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਪਰ ਸਿੱਖਿਆ ਖੇਤਰ ਚੋਂ ਅਧਿਆਪਕਾਂ ਅਤੇ ਸਿੱਖਿਆ ਮਾਹਿਰਾਂ ਵੱਲਂੋ ਸਿੱਖਿਆ ਵਿਭਾਗ ’ਚ ਪ੍ਰਾਪਤ ਸੁਝਾਵਾਂ ਅਨੁਸਾਰ ਹੁਣ ਵਿਭਾਗ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ 3 ਤੋਂ 6 ਸਾਲ ਦੇ ਬੱਚਿਆਂ ਦੇ ਪ੍ਰੀ-ਪ੍ਰਾਇਮਰੀ ਲਈ ਦਾਖਲੇ 25 ਅਕਤੂਬਰ ਤੋਂ ਸ਼ੁਰੂ ਕਰ ਦਿੱਤੇ ਜਾਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਦਾਖਲਿਆਂ ਸਬੰਧੀ ਸਕੂਲਾਂ ਅੰਦਰ ਅਧਿਆਪਕਾਂ ਵੱਲੋਂ ਇਸ ਲਈ ਮੁਹਿੰਮ ਸ਼ੁਰੂ ਕੀਤੀ ਜਾਵੇ। ਉਨ੍ਹਾਂ ਕਿਹਾ ਇਸ ਸਬੰਧੀ ਸਮੂਹ ਜ਼ਿਲ੍ਹਾ ਸਿੱਖਿਆ ਅਫਸਰ (ਐ ਨੂੰ ਸਿੱਖਿਆ ਵਿਭਾਗ ਵੱਲੋਂ ਤੁਰੰਤ ਪੱਤਰ ਜਾਰੀ ਕੀਤਾ ਜਾ ਰਿਹਾ ਹੈ। ਸਿੱਖਿਆ ਸਕੱਤਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਸਮੂਹ ਜ਼ਿਲ੍ਹਾ ਸਿੱਖਿਆ ਅਫਸਰ (ਐ ਉਪ ਜ਼ਿਲ੍ਹਾ ਸਿੱਖਿਆ ਅਫਸਰ (ਐ ਐਸ਼ਐਮ ਮੈਂਬਰ , ਮੈਂਬਰ ਪੰਚਾਇਤ ਸਮੂਹ ਪ੍ਰਾਇਮਰੀ ਸਕੂਲਾਂ ਦੇ ਅਧਿਆਪਕ, ਆਂਗਣਵਾੜੀ ਵਰਕਰ ਮਿਲ ਕੇ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਬੱਚਿਆਂ ਦਾ ਦਾਖਲਾ ਯਕੀਨੀ ਬਣਾਉਣਗੇ। ਸਿੱਖਿਆ ਸਕੱਤਰ ਨੇ ਕਿਹਾ ਕਿ ਸਕੂਲ ਅਧਿਆਪਕ ਇਹ ਯਕੀਨੀ ਬਣਾਉਣਗੇ ਕਿ ਸਕੂਲ ਦੇ ਅਧਿਆਪਕ ਆਪਣੇ ਪਿੰਡ ਵਿਚ ਜਾਂ ਸਕੂਲ ਅੰਦਰ ਚਲਦੇ ਆਂਗਣਵਾੜੀ ਸੈਂਟਰਾਂ ‘ਚ ਕੰਮ ਕਰਦੇ ਆਂਗਣਵਾੜੀ ਵਰਕਰ ਅਤੇ ਹੈਲਪਰ ਨੂੰ ਪੂਰਾ ਮਾਣ-ਸਤਿਕਾਰ ਦਿੰਦਿਆਂ ਇਹਨਾਂ ਦੀਆਂ ਸੇਵਾਵਾਂ ਵੀ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬਚਿਆਂ ਦੇ ਦਾਖਲੇ ਕਰਨ ਲਈ ਲੈਣਗੇ। ਇਸ ਗਲ ਦਾ ਪੂਰਨ ਧਿਆਨ ਰਖਿਆ ਜਾਵੇ ਕਿ ਇਹ ਕੰਮ ਸਿਖਿਆ ਵਿਭਾਗ ਅਤੇ ਸਮਾਜਿਕ ਸੁਰਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਸਾਂਝੇ ਯਤਨਾਂ ਸਦਕਾ ਹੀ ਨੇਪਰੇ ਚਾੜ੍ਹਿਆ ਜਾਣਾ ਹੈ। ਉਨ੍ਹਾਂ ਕਿਹਾ ਸਕੂਲ ਮੁਖੀ ਬਾਕੀ ਜਮਾਤਾਂ ਦੀ ਤਰਜ਼ ਤੇ ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਵੀ ਜ਼ਿੰਮੇਵਾਰ ਹੋਵੇਗਾ ਅਤੇ ਇਹ ਨਿਸ਼ਚਿਤ ਕਰੇਗਾ ਕਿ ਸਕੂਲ ਦੇ ਕਿਸੇ ਇਕ ਅਧਿਆਪਕ/ਐਜੂਕੇਸ਼ਨ ਸਰਵਿਸ ਪ੍ਰੋਵਾਈਡਰ/ਈ.ਜੀ.ਐਸ ਵਲੰਟੀਅਰ/ਏ.ਆਈ.ਈ ਵਲੰਟੀਅਰ ਦੀ ਡਿਊਟੀ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦਾ ਦਾਖਲਾ ਕਰਨ, ਜਮਾਤ ਲੈਣ, ਜਮਾਤ ਅੰਦਰ ਵੱਖ-ਵੱਖ ਗਤੀਵਿਧੀਆਂ ਕਰਵਾਉਣ, ਸਾਂਭ-ਸੰਭਾਲ ਆਦਿ ਲਈ ਲਗਾਏਗਾ।ਸ੍ਰੀ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਹਰ ਸਕੂਲ ਦਾ ਮੁਖੀ ਇਹ ਯਕੀਨੀ ਬਣਾਏਗਾ ਕਿ ਪਿੰਡ ਦੇ ਗੁਰਦੁਆਰੇ/ਮੰਦਰ ਤੋਂ ਪ੍ਰੀ-ਪ੍ਰਾਇਮਰੀ ਦੇ ਖੁਲ੍ਹਣ ਅਤੇ ਉਸ ਵਿਚ ਬਚਿਆਂ ਦੇ ਦਾਖਲੇ ਲਈ ਲਾਊਡ ਸਪੀਕਰ ਤੋਂ ਲਗਾਤਾਰ ਪ੍ਰਚਾਰ ਕਰਵਾਉਣਾ ਯਕੀਨੀ ਬਣਾਉਣਗੇ। ਇਹ ਪ੍ਰਚਾਰ ਵਧ ਤੋਂ ਵਧ ਕੀਤਾ ਜਾਵੇ ਤਾਂ ਜੋ ਲੋਕ ਇਸ ਸਕੀਮ ਦਾ ਵਧ ਤੋਂ ਵਧ ਫਾਇਦਾ ਉਠਾ ਸਕਣ।ਸਿੱਖਿਆ ਸਕੱਤਰ ਨੇ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਯੋਜਨਾਬੰਦੀ ਤੇ ਤਿਆਰੀ ਬਾਰੇ ਦਸਦਿਆਂ ਕਿਹਾ ਕਿ 31 ਅਕਤੂਬਰ ਨੂੰ ਪੰਜਾਬ ਸਕੂਲ ਸਿਖਿਆ ਬੋਰਡ ਐਸ.ਏ.ਐਸ ਨਗਰ (ਮੁਹਾਲੀ) ਦੇ ਆਡੀਟੋਰੀਅਮ ਵਿਖੇ ਸਵੇਰੇ 10.00 ਵਜੇ ਸਮੂਹ ਜ਼ਿਲ੍ਹਾ ਸਿਖਿਆ ਅਫ਼ਸਰ (ਐ.ਸਿ), ਉਪ ਜ਼ਿਲ੍ਹਾ ਸਿਖਿਆ ਅਫ਼ਸਰ (ਐ.ਸਿ), ਡਾਇਟ ਪ੍ਰਿੰਸੀਪਲ, ਬੀ.ਪੀ.ਈ.ਓ, ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ‘ ਜ਼ਿਲ੍ਹਾ ਕੋਆਰਡੀਨੇਟਰ, ਬੀ.ਐਮ.ਟੀ ਦੀ ਇਕ ਰੋਜ਼ਾ ਟ੍ਰੇਨਿੰਗ-ਕਮ-ਵਰਕਸ਼ਾਪ ਰਖੀ ਗਈ ਹੈ।



