ਫ਼ਰੀਦਕੋਟ, 25 ਅਕਤੂਬਰ (ਗੁਰਜੀਤ ਰੋਮਾਣਾ)- ਸਥਾਨਕ ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੰਗਤ ਸਾਹਿਬ ਭਾਈ ਫੇਰੂ ਖਾਲਸਾ ਸਕੂਲ ਵਿਖੇ ਰਾਸ਼ਟਰੀ ਮਾਧਮਿਕ ਸਿੱਖਿਆ ਅਭਿਆਨ ਅਥਾਰਟੀ ਵੱਲੋਂ ਕਰਵਾਏ ਗਏ ਕਲਾ ਉਤਸਵ ਮੇਲੇ ਸ਼ਮੂਲੀਅਤ ਕਰਦਿਆਂ ਸਮੂਹ-ਗਾਣ ਮੁਕਾਬਲੇ ਵਿਚ ਜਿਲ੍ਹੇ ਭਰ ‘ਚ ਪਹਿਲਾ ਸਥਾਨ ਹਾਸਿਲ ਕੀਤਾ।ਜੇਤੂ ਵਿਦਿਆਰਥੀਆਂ ਦਾ ਸਕੂਲ ਪਹੁੰਚਣ ’ਤੇ ਨਿਘਾ ਸੁਆਗਤ ਕੀਤਾ ਗਿਆ।ਸੰਸਥਾ ਦੇ ਡਾਇਰੈਕਟਰ ਗੁਰਚਰਨ ਸਿੰਘ ਵਲੋਂ ਬਚਿਆਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ ਤੇ ਸੀਨੀਅਰ ਕੁਆਰਡੀਨੇਟਰ ਨਿਤਿਨ ਮਿੱਤਲ, ਕੁਆਰਡੀਨੇਟਰ ਸਵਤੰਤਰ ਸੰਧੂ, ਸੰਗੀਤ ਅਧਿਆਪਕ ਮਨਜੀਤ ਸਿੰਘ, ਰਾਜੇਸ਼ ਕੁਮਾਰ ਐਕਟੀਵਿਟੀ ਇੰਚਾਰਜ ਰਵਨੀਤ ਕੌਰ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਜੇਤੂ ਟੀਮ ਹੁਣ ਰਾਜ ਪਧਰੀ ਮੁਕਾਬਲੇ ਵਿੱਚ ਭਾਗ ਲਵੇਗੀ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰੇਗੀ।



