ਭਗਤਾ ਭਾਈ ਕਾ, 25 ਅਕਤੂਬਰ (ਸਵਰਨ ਸਿੰਘ ਭਗਤਾ)-ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਵੋਟਾਂ ਵਟੋਰੀਆਂ ਅਤੇ ਸੱਤਾ ਹਾਸਿਲ ਕਰਨ ਉਪਰੰਤ ਲੋਕਾਂ ਨੂੰ ਸਹੂਲਤਾਂ ਦੇਣ ਦੀ ਬਜਾਏ ਪਹਿਲਾਂ ਮਿਲਦੀਆਂ ਸਹੂਲਤਾਂ ਖੋਹ ਕੇ ਕਾਂਗਰਸ ਸਰਕਾਰ ਲੋਕਾਂ ਨਾਲ ਬੇਇਨਸਾਫੀ ਕਰ ਰਹੀ ਹੈ ਜਿਸ ਕਰਕੇ ਸੂਬੇ ਦੇ ਲੋਕ ਹੁਣ ਆਪਣੇ ਆਪ ਨੂੰ ਠੱਗੇ ਮਹਿਸੂਸ ਕਰ ਰਹੇ ਹਨ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਨੌਜਵਾਨ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪ੍ਰੈਸ ਕਲੱਬ ਭਗਤਾ ਭਾਈ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਨਾਂ ਕਿਹਾ ਕਿ ਪੰਜਾਬ ਦਾ ਕਿਸਾਨ-ਮਜਦੂਰ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਖੁਦਕੁਸ਼ੀਆਂ ਦੇ ਰਾਹ ਪਿਆ ਹੋਇਆ ਹੈ ਅਤੇ ਇਹ ਖੁਦਕੁਸ਼ੀਆਂ ਰੋਕਣ ਲਈ ਕਾਂਗਰਸ ਨੇ ਉਕਤ ਵਰਗਾਂ ਨਾਲ ਉਨ•ਾਂ ਦਾ ਸਮੁੱਚਾ ਕਰਜ਼ਾ ਮੁਆਫ ਕਰਨ ਦਾ ਵੱਡਾ ਵਾਅਦਾ ਕੀਤਾ ਸੀ ਪਰ ਹੁਣ ਕੈਪਟਨ ਸਰਕਾਰ ਵੱਲੋਂ ਉਨ•ਾਂ ਨੂੰ ਝੂਠੇ ਲਾਰਿਆਂ ਦੇ ਸਿਵਾਏ ਕੁਝ ਨਹੀਂ ਦਿੱਤਾ ਜਾ ਰਿਹਾ। ਬਿਲਾਸਪੁਰ ਨੇ ਦੋਸ਼ ਲਗਾਇਆ ਕਿ ਕੈਪਟਨ ਸਰਕਾਰ ਦਾ ਚਾਰ ਹਫਤਿਆਂ ਵਿੱਚ ਨਸ਼ਾ ਬੰਦ ਕਰਨ ਦਾ ਵਾਅਦਾ ਵੀ ਝੂਠਾ ਸਾਬਿਤ ਹੋਇਆ ਹੈ ਅਤੇ ਇਸ ਸਮੇਂ ਸੂਬਾ ਸਰਕਾਰ ਨਸ਼ਾ ਬੰਦ ਕਰਨ ਦੀ ਬਜ਼ਾਇ ਬੱਚਿਆਂ ਨੂੰ ਵਿੱਦਿਆ ਪ੍ਰਦਾਨ ਕਰ ਰਹੇ ਅੱਠ ਸੌ ਸਕੂਲਾਂ ਨੂੰ ਬੰਦ ਕਰਨ ਦਾ ਯਤਨ ਕਰ ਰਹੀ ਹੈ। ਉਨ•ਾਂ ਦਿੱਲੀ ਦੇ ਸਕੂਲਾਂ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੀ ਦਿੱਲੀ ਦੀ ਸਰਕਾਰ ਵਾਂਗ ਸਕੂਲਾਂ ਦਾ ਵਿਦਿਅਕ ਮਿਆਰ ਉਚਾ ਚੁੱਕਣ ਲਈ ਢੁਕਵੇਂ ਪ੍ਰਬੰਧ ਕਰੇ। ਉਨ•ਾਂ ਦੋਸ਼ ਲਗਾਇਆ ਕਿ ਪਹਿਲਾਂ ਅਕਾਲੀ-ਭਾਜਪਾ ਗਠਜੋੜ ਅਤੇ ਹੁਣ ਕਾਂਗਰਸ ਸਰਕਾਰ ਤੋਂ ਸੂਬੇ ਦੇ ਲੋਕ ਬੇਹੱਦ ਨਿਰਾਸ਼ ਹਨ। ਉਨ•ਾਂ ਕਿਹਾ ਕਿ ਅਜਿਹੇ ਹਲਾਤਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਸਾਰੀਆਂ ਉਮੀਦਾਂ ਹਨ ਜਿਨ•ਾਂ ’ਤੇ ਖਰਾ ਉਤਰਨ ਲਈ ਪਾਰਟੀ ਦਿਨ-ਰਾਤ ਇੱਕ ਕਰਕੇ ਕੰਮ ਕਰ ਰਹੀ ਹੈ। ਉਨ•ਾਂ ਦਾਅਵਾ ਕੀਤਾ ਕਿ ਆਪ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਅਤੇ ਸੂਬਾ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੀ ਅਗਵਾਈ ਵਿੱਚ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਂਦੀ ਹੋਈ ਮਜਬੂਤੀ ਵੱਲ ਵਧ ਰਹੀ ਹੈ। ਇਸ ਦੇ ਨਾਲ ਹੀ ਵਿਧਾਇਕ ਬਿਲਾਸਪੁਰ ਨੇ ਲੋਕਾਂ ਨੂੰ ਸ਼ੋਸਲ ਮੀਡੀਆ ਦੀ ਵਰਤੋਂ ਸੰਜਮ ਨਾਲ ਕਰਨ ਦੀ ਸਲਾਹ ਦਿੱਤੀ। ਉਨ•ਾ ਕਿਹਾ ਕਿ ਕੁਝ ਅਨਸਰਾਂ ਵੱਲੋਂ ਸੋਸਲ ਮੀਡੀਆਂ ਦੀ ਦੁਰਵਰਤੋਂ ਕੀਤੇ ਜਾਣ ਨਾਲ ਸੋਸਲ ਮੀਡੀਆ ਦੀ ਭਰੋਸੇਯੋਗਤਾ ਖਤਮ ਹੋ ਰਹੀ ਹੈ। ਇਸ ਸਮੇਂ ਸੁਖਵਿੰਦਰ ਸਿੰਘ ਧਾਲੀਵਾਲ ਅਤੇ ਗੁਰਪ੍ਰੀਤ ਸਿੰਘ ਬਿਲਾਸਪੁਰ ਹਾਜ਼ਰ ਸਨ।
ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਵੋਟਾਂ ਵਟੋਰੀਆਂ : ਬਿਲਾਸਪੁਰੀ



