ਰਾਮਪੁਰਾ ਫੂਲ, 25 ਅਕਤੂਬਰ (ਮਨਪ੍ਰੀਤ ਸਿੰਘ ਗਿੱਲ)-ਸਰਕਾਰੀ ਪ੍ਰਾਇਮਰੀ ਸਕੂਲ ਖੋਖਰ ਵਿਖੇ ਨਵੋਦਿਆ ਵਿਦਿਆਲਿਆ ਦਾ ਟੈਸਟ ਪਾਸ ਕਰਕੇ ਸਫਲਤਾ ਹਾਸ਼ਲ ਕਰਨ ਵਾਲੀਆਂ ਵਿਦਿਆਰਥਣਾ ਦਾ ਸਨਮਾਨ ਕੀਤਾ ਗਿਆ।ਜਾਣਕਾਰੀ ਦਿੰਦਿਆਂ ਮਾਸਟਰ ਜਗਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਉਹਨਾ ਦੇ ਸਕੂਲ ਦੀਆਂ ਦੋ ਵਿਦਿਆਰਥਣਾ ਸਿਮਰਨਜੀਤ ਕੌਰ ਪੁੱਤਰੀ ਬੂਟਾ ਸਿੰਘ ਤੇ ਰਮਨਦੀਪ ਕੌਰ ਪੁੱਤਰੀ ਗੁਰਜੀਤ ਸਿੰਘ ਨੇ ਨਵੋਦਿਆ ਪ੍ਰੀਖਿਆ ਵਧੀਆਂ ਅੰਕਾ ਨਾਲ ਪਾਸ ਕੀਤੀ ਸੀ।ਇਹਨਾ ਵਿਦਿਆਰਥਣਾਂ ਨੂੰ ਸਕੂਲ ਵੱਲੋਂ ਸਨਮਾਨ ਚਿੰਨ੍ਹ ਤੇ 1100 -1100 ਰੁਪਏ ਨਕਦ ਦੇ ਕੇ ਸਨਮਾਨ ਕੀਤਾ ਗਿਆ।ਇਸ ਮੌਕੇ ਖੋਖਰ ਦੇ ਸਰਪੰਚ ਸੁਰਜੀਤ ਸਿੰਘ ਸਕੂਲ ਕਮੇਟੀ ਦੇ ਚੇਅਰਮੈਨ ਜਗਸੀਰ ਸਿੰਘ ਸੀਰਾ,ਮੁੱਖ ਅਧਿਆਪਕ ਗੁਰਮੇਲ ਸਿੰਘ,ਮੈਡਮ ਪਰਦੀਪ ਕੌਰ,ਹਰਪ੍ਰੀਤ ਸ਼ਰਮਾ,ਸ਼ੁਰੇਸ਼ ਕੁਮਾਰਹਾਕਮ ਸਿੰਘ ਢੱਡੇ ਆਦਿ ਹਾਜ਼ਰ ਸਨ।
ਸਰਕਾਰੀ ਹਾਈ ਸਕੂਲ ਖੋਖਰ ਵਿਖੇ ਵਿਦਿਆਰਥਣਾਂ ਦਾ ਸਨਮਾਨ



