Skip to content
Independent perspectives. Global stories.
BREAKING

ਪਸ਼ੂ ਧਨ ਅਤੇ ਦੁੱਧ ਚੁਆਈ ਮੁਕਾਬਲਿਆਂ ’ਚ ਵਿਧਾਇਕ ਗੁਰਪ੍ਰੀਤ ਕਾਂਗੜ ਨੇ ਜੇਤੂਆਂ ਨੂੰ ਵੰਡੇ ਇਨਾਮ

Share this story

ਰਾਮਪੁਰਾ ਫੂਲ, 26 ਅਕਤੂਬਰ (ਮਨਦੀਪ ਢੀਗਰਾ) ਅੱਜ ਪੰਜਾਬ ਰਾਜ ਜ਼ਿਲ੍ਹਾ ਪੱਧਰੀ ਪਸ਼ੂ ਧਨ ਅਤੇ ਦੁੱਧ ਚੁਆਈ ਮੁਕਾਬਲਾ 2017 ਦੇ ਦੂਜੇ ਦਿਨ ਦੇ ਮੁਕਾਬਲੇ ਹੋਏ ਅਤੇ ਇਨਾਮ ਵੰਡ ਸਮਾਰੋਹ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ’ਚ ਐਮ.ਐਲ.ਏ. ਹਲਕਾ ਰਾਮਪੁਰਾ ਫੂਲ, ਸ਼੍ਰੀ ਗੁਰਪ੍ਰੀਤ ਕਾਂਗੜ ਨੇ ਜੇਤੂ ਪਸ਼ੂਆਂ ਦੇ ਮਾਲਕਾਂ ਨੂੰ ਇਨਾਮ ਤਕਸੀਮ ਕੀਤੇ। ਸ਼੍ਰੀ ਐਮ.ਐਸ. ਛੀਨਾ ਆਈ.ਜੀ. ਬਠਿੰਡਾ ਜੋਨ, ਸ਼੍ਰੀ ਨਰਿੰਦਰ ਸਿੰਘ ਭਲੇਰੀਆ ਪ੍ਰਧਾਨ ਕਾਂਗਰਸ ਜ਼ਿਲ੍ਹਾ ਬਠਿੰਡਾ ਨੇ ਵੀ ਸਿਰਕਤ ਕੀਤੀ। ਇਨ੍ਹਾਂ ਦੋ ਦਿਨਾਂ ਮੁਕਾਬਲਿਆਂ ਦੌਰਾਨ 1100 ਦੇ ਕਰੀਬ ਪਸ਼ੂ ਰਜਿਸਟਰਡ ਕੀਤੇ ਗਏ। ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਬਠਿੰਡਾ ਡਾ. ਸ਼ੀਤਲ ਦੇਵ ਜਿੰਦਲ ਨੇ ਦੱਸਿਆ ਇਸ ਮੇਲੇ ’ਚ 7 ਲੱਖ ਰੁਪਏ ਦੇ ਲਗਭਗ ਜੇਤੂ ਪਸ਼ੂਆਂ ਪਾਲਕਾਂ ਨੂੰ ਇਨਾਮ ਤਕਸੀਮ ਕੀਤੇ ਗਏ। ਉਨ੍ਹਾਂ ਦੱਸਿਆ ਕਿ ਮੇਲੇ ਵਿਚ ਭਾਗ ਲੈਣ ਵਾਲੇ ਸਾਰੇ ਪਸ਼ੂਆਂ ਲਈ ਹਰੇ ਚਾਰੇ ਦਾ ਮੁਫ਼ਤ ਪ੍ਰਬੰਧ ਕੀਤਾ ਗਿਆ ਅਤੇ ਪਸ਼ੂ ਪਾਲਕਾਂ ਲਈ ¦ਗਰ ਦਾ ਪ੍ਰਬੰਧ ਵੀ ਮੁਫ਼ਤ ਕੀਤਾ ਗਿਆ। ਪਸ਼ੂ ਪਾਲਣ ਵਿਭਾਗ ਵਲੋਂ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਿਹਤ ਸੰਭਾਲ ਸਬੰਧੀ ਜਾਣਕਾਰੀ ਦਿੱਤੀ ਗਈ। ਮੇਲੇ ਦੇ ਅਖ਼ੀਰ ’ਚ ਡਾ. ਸ਼ੀਤਲ ਦੇਵ ਜਿੰਦਲ ਨੇ ਜ਼ਿਲ੍ਹਾ ਪ੍ਰਸ਼ਾਸਨ ਪ੍ਰੈਸ ਪਸ਼ੂ ਪਾਲਣ ਮਹਿਕਮੇ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ, ਵੱਖ-ਵੱਖ ਮਹਿਕਮੇ, ਕੰਪਨੀਆਂ ਦੀਆਂ ਸਟਾਲਾਂ ਵਾਲਿਆਂ ਅਤੇ ਪਸ਼ੂ ਪਾਲਕਾਂ ਦਾ ਜਿਨ੍ਹਾਂ ਨੇ ਇਸ ਮੇਲੇ ਨੂੰ ਕਾਮਯਾਬ ਕਰਨ ’ਚ ਸਹਾਇਤਾ ਕੀਤੀ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਘੋੜਿਆਂ ਅਤੇ ਊਠਾ ਦਾ ਨਾਚ ਅਤੇ ਸਜਾਵਟ ਦੇ ਮੁਕਾਬਲੇ ਇਸ ਮੇਲੇ ’ਚ ਮੁੱਖ ਆਕਰਸ਼ਨ ਰਹੇ।

WRITTEN BY