ਭਗਤਾ ਭਾਈ ਕਾ, 26 ਅਕਤੂਬਰ (ਸਵਰਨ ਸਿੰਘ ਭਗਤਾ)-ਪੰਜਾਬ ਯੂਨੀਵਰਸਿਟੀ ਯੁਵਕ ਅਤੇ ਵਿਰਾਸਤੀ ਮੇਲਾ, ਐਜੂਕੇਸ਼ਨ ਕਾਲਜ, ਜ਼ੋਨ-ਬੀ ਜੋ ਕਿ ਸੁਖਦੇਵਾ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ, ਘੱਲ ਕਲਾਂ (ਮੋਗਾ) ਵਿਖੇ ਕਰਵਾਇਆ ਗਿਆ।ਇਸ ਤਿੰਨ ਰੋਜ਼ਾ ਵਿਰਾਸਤੀ ਮੇਲੇ ਵਿੱਚ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਸੁਖਾਨੰਦ ਦੀਆਂ ਵਿਦਿਆਰਥਣਾਂ ਦੀ ਝੰਡੀ ਰਹੀ।ਇਨ੍ਹਾਂ ਮੁਕਾਬਲਿਆਂ ਵਿੱਚ ਕਾਲਜ ਦੀਆਂ ਕੁੱਲ 30 ਵਿਦਿਆਰਥਣਾਂ ਨੇ ਭਾਗ ਲਿਆ। ਜਿਸ ਵਿੱਚ ਵਿਦਿਆਰਥਣਾਂ ਪਵਨਦੀਪ ਕੌਰ, ਦਲਜੀਤ ਕੌਰ, ਗੁਰਵਿੰਦਰ ਕੌਰ, ਸਤਿੰਦਰਜੀਤ ਕੌਰ, ਜੀਵਨਜੋਤ ਕੌਰ ਅਤੇ ਰਮਨਪ੍ਰੀਤ ਕੌਰ ਨੇ ਰਿਵਾਇਤੀ ਲੋਕ ਗੀਤ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ। ਵਿਦਿਆਰਥਣਾਂ ਪਵਨਦੀਪ ਕੌਰ, ਅਮਨਦੀਪ ਕੌਰ ਅਤੇ ਦਲਜੀਤ ਕੌਰ ਨੇ ਮੁਹਾਵਰੇਦਾਰ ਵਾਰਤਾਲਾਪ, ਜੀਵਨਜੋਤ ਕੌਰ ਅਤੇ ਗੁਰਵਿੰਦਰ ਕੌਰ ਨੇ ਕਵੀਸ਼ਰੀ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਰਮਨੀਤ ਕੌਰ ਨੇ ਫੁਲਕਾਰੀ, ਮਨਪ੍ਰੀਤ ਕੌਰ ਨੇ ਬੁਣਾਈ, ਸਵਰਨਜੀਤ ਕੌਰ ਨੇ ਮਹਿੰਦੀ ਲਗਾਉਣ ਵਿੱਚ ਤੀਜਾ ਸਥਾਨ ਹਾਸਿਲ ਕੀਤਾ।ਵਿਦਿਆਰਥਣ ਪਵਨਦੀਪ ਕੌਰ ਨੇ ਰਵਾਇਤੀ ਲੋਕ ਗੀਤ ਅਤੇ ਜੀਵਨਜੋਤ ਕੌਰ ਨੇ ਕਵੀਸ਼ਰੀ ਵਿੱਚ ਪਹਿਲਾ ਵਿਅਕਤੀਗਤ ਇਨਾਮ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਕਾਲਜ ਦੇ ਉ¤ਪ-ਚੇਅਰਮੈਨ ਮੱਖਣ ਸਿੰਘ ਅਤੇ ਪ੍ਰਿੰਸੀਪਲ ਡਾ. ਰਵਿੰਦਰ ਕੌਰ ਨੇ ਸਟਾਫ ਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ।
ਵਿਰਾਸਤੀ ਮੇਲੇ ’ਚ ਸੁਖਾਨੰਦ ਕਾਲਜ ਦੀਆਂ ਵਿਦਿਆਰਥਣਾਂ ਦੀ ਝੰਡੀ



