Skip to content
Independent perspectives. Global stories.
BREAKING

ਘਾਟੀ ’ਚ ਰੋਸ ਪ੍ਰਦਰਸ਼ਨ ਦੌਰਾਨ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਦੀ ਹੁਣ ਖ਼ੈਰ ਨਹੀਂ

Share this story

ਸ੍ਰੀਨਗਰ, 27 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਹੁਣ ਜੰਮੂ-ਕਸ਼ਮੀਰ ਵਿਚ ਰੋਸ ਪ੍ਰਦਰਸ਼ਨ ਕਰਨ ਅਤੇ ਜਨਤਕ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਦੀ ਖ਼ੈਰ ਨਹੀਂ। ਅਜਿਹਾ ਕਰਨ ਵਾਲਿਆਂ ਨੂੰ ਹੁਣ ਜੁਰਮਾਨਾ ਅਤੇ 5 ਸਾਲ ਦੀ ਜੇਲ੍ਹ ਦੀ ਸਜ਼ਾ ਭੁਗਤਣੀ ਪੈ ਸਕਦੀ ਹੈ। ਸੂਬੇ ਦੇ ਗਵਰਨਰ ਐਨਐਨ ਵੋਹਰਾ ਨੇ ਇਕ ਆਰਡੀਨੈਂਸ ਪਾਸ ਕੀਤਾ ਹੈ, ਜਿਸ ਦੇ ਤਹਿਤ ਇਸ ਤਰ੍ਹਾਂ ਦਾ ਕਾਨੂੰਨ ਬਣਾਇਆ ਗਿਆ ਹੈ।
ਨਿਊਜ਼ ਏਜੰਸੀ ਮੁਤਾਬਕ ਬੁਲਾਰੇ ਨੇ ਦਸਿਆ ਕਿ ਜੰਮੂ ਕਸ਼ਮੀਰ ਜਨਤਕ ਪ੍ਰਾਪਰਟੀ (ਪ੍ਰਿਵੈਨਸ਼ਨ ਆਫ਼ ਡੈਮੇਜ਼) (ਅਮੈਂਡਮੈਂਟ) ਆਰਡੀਨੈਂਸ 2017 ਲਿਆਂਦਾ ਗਿਆ ਹੈ। ਇਸ ਵਿਚ ਜਨਤਕ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਏ ਜਾਣ ਨੂੰ ਲੈ ਕੇ ਮੌਜੂਦਾ ਕਾਨੂੰਨ ਵਿਚ ਸੁਧਾਰ ਕੀਤਾ ਗਿਆ ਹੈ। ਜਿਸ ਨਾਲ ਹੁਣ ਰੋਸ ਪ੍ਰਦਰਸ਼ਨ ਦੌਰਾਨ ਜਨਤਕ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ‘ਤੇ ਸਿਕੰਜਾ ਕਸਿਆ ਜਾਵੇਗਾ।ਆਰਡੀਨੈਂਸ ਵਿਚ ਨੁਕਸਾਨ ਪਹੁੰਚਾਉਣ ਵਾਲੀਆਂ ਗਤੀਵਿਧੀਆਂ ਵਿਚ ਹਿਸਾ ਲੈਣ ਵਾਲੇ ਵਿਅਕਤੀਆਂ ਅਤੇ ਸੰਗਠਨਾਂ ’ਤੇ ਜ਼ਿਆਦਾ ਅਸਰਦਾਰ ਤਰੀਕੇ ਨਾਲ ਰੋਕ ਲਗਾਈ ਗਈ ਹੈ।

WRITTEN BY