ਸਰਦੁਲਗੜ੍ਹ, 27 ਅਕਤੂਬਰ (ਬਲਜੀਤ ਪਾਲ)-ਬਾਬਾ ਫਰੀਦ ਪਬਲਿਕ ਹਾਈ ਸਕੂਲ ਝੁਨੀਰ ਵੱਲੋਂ ਬੱਚਿਆਂ ਦਾ ਇੱਕ ਰੋਜ਼ਾ ਟੂਰ ਲਗਾਇਆ ਗਿਆ। ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸਰਬਜੀਤ ਸਿੰਘ ਸਿੱਧੂ ਜੀ ਨੇ ਦੱਸਿਆ ਕਿ ਟੂਰ ਦੌਰਾਨ ਬੱਚਿਆਂ ਨੇ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਦਰਸ਼ਨ ਕੀਤੇ ਅਤੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ।ਇਸ ਤੋਂ ਬਾਅਦ ਸਮੂਹ ਬੱਚਿਆਂ ਨੂੰ ਚਿਲ ੳ ਥਰਿੱਲ ਪਾਰਕ ਬਠਿੰਡਾ ਵਿਖੇ ਲਿਜਾਇਆ ਗਿਆ ਜਿੱਥੇ ਬੱਚਿਆਂ ਨੇ ਮਨੋਰੰਜਨ ਦੇ ਨਾਲ ਨਾਲ ਆਪਣੀ ਜਾਣਕਾਰੀ ’ਚ ਹੋਰ ਵਾਧਾ ਕੀਤਾ।ਟੂਰ ਦੌਰਾਨ ਸਮੂਹ ਵਿਦਿਆਰਥੀਆਂ ਤੇ ਸਟਾਫ ਨੇ ਟੂਰ ਦਾ ਖੂਬ ਆਨੰਦ ਲਿਆ।ਇਸ ਮੌਕੇ ਗੁਰਸ਼ਰਨ ਕੌਰ, ਜਸਵਿੰਦਰ ਸਿੰਘ , ਮਨਪ੍ਰੀਤ ਕੌਰ ਝੰਡੂਕੇ, ਰਾਜਵਿੰਦਰ ਕੌਰ, ਬਲਜਿੰਦਰ ਕੌਰ, ਅਮਨਦੀਪ ਕੌਰ, ਅਕਵਿੰਦਰ ਕੌਰ, ਹਰਦੀਪ ਕੌਰ ਆਦਿ ਸਟਾਫ ਮੈਂਬਰ ਹਾਜ਼ਰ ਸਨ।
ਬਾਬਾ ਫਰੀਦ ਸਕੂਲ ਦੇ ਬੱਚਿਆਂ ਨੇ ਟੂਰ ਲਗਾਇਆ



