Skip to content
Independent perspectives. Global stories.
BREAKING

ਗੁਰੂ ਤੇਗ ਬਹਾਦਰ ਕਾਲਜ ਭਵਾਨੀਗੜ੍ਹ ਦੇ ਵਿਦਿਆਰਥੀਆਂ ਵੱਲੋਂ ਕਾਲਜ ਕੈਂਪਸ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ

Share this story

ਭਵਾਨੀਗੜ੍ਹ, 28 ਅਕਤੂਬਰ (ਕ੍ਰਿਸ਼ਨ ਗਰਗ)- ਗੁਰੂ ਤੇਗ ਬਹਾਦਰ ਕਾਲਜ ਭਵਾਨੀਗੜ੍ਹ ਦੇ ਵਿਦਿਆਰਥੀਆਂ ਵੱਲੋਂ ਅੱਜ ਇੱਥੇ ਕਾਲਜ ਕੈਂਪਸ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਆਯੋਜਿਤ ਕੀਤਾ ਗਿਆ, ਜਿਸ ਦਾ ਉਦਘਾਟਨ ਇਸ ਮੌਕੇ ਉਚੇਚੇ ਤੌਰ ਉੱਤੇ ਕਾਲਜ ਕੈਂਪਸ ਪੁੱਜੇ ਸਾਬਕਾ ਵਿੱਤ ਮੰਤਰੀ ਪੰਜਾਬ ਸ. ਪਰਮਿੰਦਰ ਸਿੰਘ ਢੀਂਡਸਾ ਨੇ ਮੁੱਖ ਮਹਿਮਾਨ ਵਜੋਂ ਅਤੇ ਸਾਬਕਾ ਐੱਮ.ਐੱਲ.ਏ. ਸੰਗਰੂਰ ਬਾਬੂ ਪ੍ਰਕਾਸ਼ ਚੰਦ ਗਰਗ ਨੇ ਵਿਸ਼ੇਸ਼ ਮਹਿਮਾਨ ਵਜੋਂ ਆਪਣੇ ਕਰ ਕਮਲਾਂ ਨਾਲ ਕੀਤਾ। ਪਾਲ ਭਲਵਾਨ ਵਿਦਿਆਰਥੀ ਜਥੇਬੰਦੀ ਅਤੇ ਅਮਰ ਹਸਪਤਾਲ ਪਟਿਆਲਾ ਦੇ ਬਲੱਡ ਬੈਂਕ ਦੇ ਡਾਕਟਰਾਂ ਦੀਆਂ ਟੀਮ ਦੇ ਸਹਿਯੋਗ ਨਾਲ ਲਗਾਏ ਇਸ ਖ਼ੂਨਦਾਨ ਕੈਂਪ ਦੌਰਾਨ ਕਾਲਜ ਦੇ ਵਿਦਿਆਰਥੀਆਂ, ਵਲੰਟੀਅਰਾਂ ਅਤੇ ਸਟਾਫ਼ ਮੈਂਬਰਾਂ ਤੋਂ ਇਲਾਵਾ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਨੇ ਖ਼ੂਨ ਦੀ ਕਮੀ ਕਾਰਨ ਅਜਾਈਂ ਜਾ ਰਹੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ 68 ਯੂਨਿਟ ਖ਼ੂਨਦਾਨ ਕੀਤਾ। ਇਸ ਮੌਕੇ ਕਾਲਜ ਵੱਲੋਂ ਸ. ਪਰਮਿੰਦਰ ਸਿੰਘ ਢੀਂਡਸਾ ਨੂੰ ਵਿਸ਼ੇਸ਼ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਦੀ ਇਸ ਮਾਨਵ ਭਲਾਈ ਨਾਲ ਜੁੜੇ ਕਾਰਜ ਵਿੱਚ ਸ਼ਮੂਲੀਅਤ ਉੱਤੇ ਖ਼ੁਸ਼ੀ ਦਾ ਇਜ਼ਹਾਰ ਕਰਦੇ ਹੋਏ ਆਖਿਆ ਕਿ ਖ਼ੂਨਦਾਨ ਲੋਕ ਭਲਾਈ ਦਾ ਸਭ ਤੋਂ ਵੱਡਾ ਕਾਰਜ ਹੈ ਕਿਉਂਕਿ ਕਿਸੇ ਦੀ ਜਾਨ ਬਚਾਉਣ ਤੋਂ ਵੱਡਾ ਹੋਰ ਕੋਈ ਕਾਰਜ ਨਹੀਂ ਹੋ ਸਕਦਾ। ਉਨ੍ਹਾਂ ਕਾਲਜ ਬਾਰੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਆਖਿਆ ਕਿ ਜਦ ਤੱਕ ਕਿਸੇ ਇਲਾਕੇ ਵਿੱਚ ਮਿਆਰੀ ਵਿੱਦਿਆ ਦਾ ਪ੍ਰਸਾਰ ਨਹੀਂ ਹੁੰਦਾ ਓਨੀ ਦੇਰ ਤੱਕ ਉਹ ਇਲਾਕਾ ਵਿਕਾਸ ਨਹੀਂ ਕਰ ਸਕਦਾ।
ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਦਾ ਵਿਕਾਸ ਕਿਸੇ ਵੀ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਬਣਦੀ ਹੈ, ਪਰ ਦੁੱਖ ਦੀ ਗੱਲ ਹੈ ਕਿ ਸੂਬਾ ਸਰਕਾਰ ਗਰੀਬ ਵਿਦਿਆਰਥੀਆਂ ਲਈ ਸਿੱਖਿਆ ਦੇ ਇੱਕੋ ਇੱਕ ਬਦਲ ਸਰਕਾਰੀ ਸਕੂਲਾਂ ਨੂੰ ਬੰਦ ਕਰਨ ਵਰਗੇ ਲੋਕ ਵਿਰੋਧੀ ਫੈਸਲੇ ਲੈ ਕੇ ਆਪਣੀਆਂ ਬੁਨਿਆਦੀ ਜ਼ਿੰਮੇਵਾਰੀਆਂ ਤੋਂ ਭੱਜ ਰਹੀ ਹੈ। ਬਾਬੂ ਪ੍ਰਕਾਸ਼ ਚੰਦ ਗਰਗ ਨੇ ਇਸ ਮੌਕੇ ਬੋਲਦਿਆਂ ਆਖਿਆ ਕਿ ਅੱਜ ਦੀ ਭੱਜ ਦੌੜ ਭਰੀ ਜ਼ਿੰਦਗੀ ਵਿੱਚ ਜਦੋਂ ਏਨੀ ਵੱਡੀ ਗਿਣਤੀ ਵਿੱਚ ਸੜਕੀ ਹਾਦਸਿਆਂ ਜਾਂ ਹੋਰ ਬਿਮਾਰੀਆਂ ਕਾਰਨ ਮਰੀਜ਼ਾਂ ਖ਼ੂਨ ਦੀ ਲੋੜ ਵਾਲੇ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ, ਉੱਥੇ ਸਾਡੇ ਖੂਨ ਦਾ ਦਾਨ ਕੀਤਾ ਗਿਆ ਹਰੇਕ ਕਤਰਾ ਲੋੜਵੰਦ ਮਰੀਜ਼ਾਂ ਲਈ ਬੇਹੱਦ ਕੀਮਤੀ ਹੈ। ਉਨ੍ਹਾਂ ਇਸ ਮੌਕੇ ਸ. ਪਰਮਿੰਦਰ ਸਿੰਘ ਢੀਂਡਸਾ ਜੀ ਵੱਲੋਂ ਭਵਾਨੀਗੜ੍ਹ ਇਲਾਕੇ ਨੂੰ ਸਟੇਡੀਅਮ, ਬੱਸ ਸਟੈਂਡ ਦੀ ਉਸਾਰੀ, ਅਨਾਜ ਮੰਡੀ, ਪਾਣੀ ਦੀ ਨਿਕਾਸੀ ਅਤੇ ਹੋਰ ਅਨੇਕਾਂ ਵਿਕਾਸ ਕਾਰਜਾਂ ਲਈ ਦਿੱਤੇ ਸਹਿਯੋਗ ਲਈ ਧੰਨਵਾਦ ਵੀ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਸੰਦੀਪ ਕੁਮਾਰ ਨੇ ਇਸ ਮੌਕੇ ਸਮੂਹ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਆਖਿਆ ਕਿ ਸਾਨੂੰ ਇਸ ਮੁਹਿੰਮ ਨੂੰ ਵਿੱਦਿਅਕ ਸੰਸਥਾਵਾਂ ਦੇ ਇਲਾਵਾ ਸਮਾਜ ਦੇ ਹਰੇਕ ਵਰਗ ਤੱਕ ਪਹੁੰਚਾਉਣ ਲਈ ਯਤਨ ਕਰਨੇ ਚਾਹੀਦੇ ਹਨ।
ਉਨ੍ਹਾਂ ਇਲਾਕੇ ਦੇ ਪਤਵੰਤੇ ਸੱਜਣਾਂ ਅਤੇ ਕਾਲਜ ਮੈਨੇਜਮੈਂਟ ਨੂੰ ਭਰੋਸਾ ਦਿਵਾਇਆ ਕਿ ਉਹ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਦੇ ਸਹਿਯੋਗ ਨਾਲ ਕਾਲਜ ਨੂੰ ਨਵੀਆਂ ਬੁ¦ਦੀਆਂ ਉੱਤੇ ਲਿਜਾਣ ਲਈ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਯੂਥ ਪ੍ਰਧਾਨ ਚਮਨਦੀਪ ਸਿੰਘ ਮਿਲਖੀ, ਸ. ਇੰਦਰਜੀਤ ਸਿੰਘ ਤੂਰ, ਸ. ਰੁਪਿੰਦਰ ਰੰਧਾਵਾ, ਨਗਰ ਕੌਂਸਲ ਦੇ ਪ੍ਰਧਾਨ ਪ੍ਰੇਮ ਚੰਦ ਗਰਗ, ਚੇਅਰਮੈਨ ਸ. ਕੁਲਵੰਤ ਸਿੰਘ ਜੌਲੀਆਂ, ਸ. ਰਵਜਿੰਦਰ ਸਿੰਘ ਕਾਕੜਾ, ਹਰਵਿੰਦਰ ਸਿੰਘ ਕਾਕੜਾ, ਗੋਲਡੀ ਤੂਰ, ਅਰਵਿੰਦਰ ਸਿੰਘ ਐੱਮ.ਸੀ., ਪੀ.ਪੀ.ਐੱਸ.ਓ. ਦੇ ਪ੍ਰਧਾਨ ਅਮਰਿੰਦਰ ਸਿੰਘ ਬੁੱਟਰ, ਨਿਰਮਲ ਸਿੰਘ ਭੜੋ, ਅਜੈਬ ਸਿੰਘ ਗਹਿਲਾਂ, ਭਰਪੂਰ ਸਿੰਘ ਫੱਗੂਵਾਲਾ, ਪਰਮਜੀਤ ਸਿੰਘ ਸੰਗਤਪੁਰਾ, ਲਾਜਵੰਤ ਸਿੰਘ ਬਰਾੜ, ਨਛੱਤਰ ਸਿੰਘ ਅਤੇ ਹੋਰ ਪਤਵੰਤਿਆਂ ਤੋਂ ਇਲਾਵਾ ਇਲਾਕੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਵੱਡੀ ਗਿਣਤੀ ਵਿੱਚ ਵਰਕਰ ਅਤੇ ਅਹੁਦੇਦਾਰ ਵੀ ਮੌਜੂਦ ਸਨ। ਇਸ ਮੌਕੇ ਸ. ਪਰਮਿੰਦਰ ਸਿੰਘ ਢੀਂਡਸਾ ਦੁਆਰਾ ਕਾਲਜ ਦੇ ਦੋ ਅਧਿਆਪਕਾਂ ਡਾ. ਦਲਬਾਰਾ ਸਿੰਘ ਅਤੇ ਡਾ. ਅੰਮ੍ਰਿਤਪਾਲ ਕੌਰ ਦੀਆਂ ਦੋ ਪੁਸਤਕਾਂ ਦੀ ਘੁੰਢ ਚੁਕਾਈ ਦੀ ਰਸਮ ਵੀ ਅਦਾ ਕੀਤੀ ਗਈ।

WRITTEN BY