Skip to content
Independent perspectives. Global stories.
BREAKING

5 ਨਵੰਬਰ ਦੇ ਪ੍ਰੋਗਰਾਮ ਸਬੰਧੀ ਸਾਹਿਤਕਾਰਾਂ ਦੀ ਬੈਠਕ

Share this story

ਬਰਗਾੜੀ, 30 ਅਕਤੂਬਰ (ਜਗਮੀਤ ਬਰਗਾੜੀ)-ਪੰਜਾਬੀ ਮਾਂ ਬੋਲੀ ਦੇ ਸਤਿਕਾਰ ਸਬੰਧੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਸਾਹਿਤ ਸਭਾਵਾਂ ਦੇ ਸਾਹਿਤਕਾਰਾਂ ਦੀ ਬੈਠਕ ਬਾਬਾ ਫਰੀਦ ਸਰਵਿਸ ਸਟੇਸ਼ਨ ਬਰਗਾੜੀ ਵਿਖੇ ਸਾਹਿਤ ਸਭਾ ਦੇ ਪ੍ਰਧਾਨ ਸਤਨਾਮ ਬੁਰਜ ਹਰੀਕਾ ਅਤੇ ਮਨਪ੍ਰੀਤ ਸਿੰਘ ਬਰਗਾੜੀ ਦੀ ਅਗਵਾਈ ਹੇਠ ਹੋਈ। ਇਸ ਬੈਠਕ ਵਿੱਚ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ (ਰਜਿ:) ਫਰੀਦਕੋਟ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ ਅਤੇ ਉੱਘੇ ਸਮਾਜਸੇਵੀ ਕੁਲਤਾਰ ਸਿੰਘ ਸੰਧਵਾਂ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਬੈਠਕ ਵਿੱਚ ਪੰਜਾਬ ਵਿੱਚ ਹੀ ਪੰਜਾਬੀ ਮਾਂ ਬੋਲੀ ਨਾਲ ਹੋ ਰਹੇ ਵਿਤਕਰੇ ਸਬੰਧੀ ਗੰਭੀਰ ਵਿਚਾਰਾਂ ਕੀਤੀਆਂ ਗਈਆਂ ਅਤੇ ਇਸ ਰੁਝਾਨ ਨੂੰ ਰੋਕਣ ਲਈ ਠੋਸ ਯਤਨ ਕਰਨ ਦੀ ਲੋੜ ਤੇ ਜ਼ੋਰ ਦਿੱਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਾਹਿਤ ਸਭਾ ਭਲੂਰ ਦੇ ਅਹੁਦੇਦਾਰ ਜਸਵੀਰ ਸਿੰਘ ਭਲੂਰੀਆ ਅਤੇ ਪ੍ਰੀਤਭਗਵਾਨ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਉੱਘੇ ਸਾਹਿਤਕਾਰ ਜਸਵੰਤ ਸਿੰਘ ਕੰਵਲ, ਪ੍ਰੋਫੈਸਰ ਹਰਪਾਲ ਸਿੰਘ ਪੰਨੂੰ, ਸਤਨਾਮ ਸਿੰਘ ਮਾਣਕ ਸੀਨੀਅਰ ਪੱਤਰਕਾਰ, ਹਰਜਿੰਦਰ ਸਿੰਘ ਵਾਲੀਆ, ਡਾ. ਨਿਰਮਲ ਸਿੰਘ ਲਾਂਬੜਾਂ, ਡਾ. ਭੀਮਇੰਦਰ ਸਿੰਘ ਪਹੁੰਚ ਰਹੇ ਹਨ ਜੋ ਪੰਜਾਬੀ ਮਾਂ ਬੋਲੀ ਨੂੰ ਪੰਜਾਬ ਵਿੱਚ ਬਣਦਾ ਮਾਣ ਸਤਿਕਾਰ ਦੇਣ ਲਈ ਆਪਣੇ ਵਡਮੁੱਲੇ ਵਿਚਾਰ ਪੇਸ਼ ਕਰਨਗੇ। ਇਹ ਸਮਾਗਮ 5 ਨਵੰਬਰ ਦਿਨ ਐਤਵਾਰ ਨੂੰ ਸਵੇਰੇ 10:30 ਵਜੇ ਆਸ਼ੀਰਵਾਦ ਪੈਲੇਸ, ਨੇੜ੍ਹੇ ਬਾਬਾ ਫਰੀਦ ਲਾ ਕਾਲਜ਼, ਕੋਟਕਪੂਰਾ ਰੋਡ, ਫਰੀਦਕੋਟ ਵਿਖੇ ਪੰਜਾਬੀ ਮਾਂ ਬੋਲੀ ਦੇ ਸਤਿਕਾਰ ਲਈ ਕਰਵਾਇਆ ਜਾ ਰਿਹਾ ਹੈ। ਸਮੂਹ ਪੰਜਾਬੀਆਂ ਨੂੰ ਇਸ ਸਮਾਗਮ ਵਿੱਚ ਸ਼ਾਮਿਲ ਹੋਣਾ ਚਾਹੀਦਾ ਹੈ। ਇਸ ਸਮੇਂ ਸੂਬੇਦਾਰ ਮੁਨਸ਼ੀ ਸਿੰਘ, ਬਲਵਿੰਦਰ ਸਿੰਘ ਚਾਨੀ, ਮੇਜਰ ਸਿੰਘ, ਸੁਖਮੰਦਰ ਸਿੰਘ, ਜਸਵਿੰਦਰ ਸਿੰਘ ਮੰਡ, ਪ੍ਰੇਮ ਸਿੰਘ ਆਦਿ ਹਾਜ਼ਰ ਸਨ।

WRITTEN BY