Skip to content
Independent perspectives. Global stories.
BREAKING

ਸੁਖਪਾਲ ਖਹਿਰਾ ਨੂੰ ਝਟਕਾ-ਨਸ਼ਾ ਤਸਕਰੀ ਦੇ ਮਾਮਲੇ ’ਚ ਅਦਾਲਤ ਵੱਲੋਂ ਸੰਮਨ ਜਾਰੀ

Share this story

ਫਾਜ਼ਿਲਕਾ, 1 ਨਵੰਬਰ (ਪੰਜਾਬ ਟਾਇਜ਼ ਬਿਊਰੋ)- ਅਕਸਰ ਕਾਂਗਰਸ ਅਤੇ ਅਕਾਲੀ ਦਲ ਖਿਲਾਫ ਬੋਲਣ ਵਾਲੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸੁਖਪਾਲ ਖਹਿਰਾ ਹੁਣ ਖੁਦ ਹੀ ਵਿਵਾਦਾਂ ਵਿਚ ਘਿਰ ਗਏ ਹਨ। ਖਹਿਰਾ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿਚ ਫਾਜ਼ਿਲਕਾ ਦੇ ਵਧੀਕ ਸੈਸ਼ਨ ਜਜ ਦੀ ਅਦਾਲਤ ਨੇ ਸੰਮਨ ਜਾਰੀ ਕੀਤੇ ਹਨ।ਸਾਲ 2015 ਵਿਚ ਫਾਜ਼ਿਲਕਾ ਪੁਲਸ ਵਲੋਂ ਨਸ਼ਾ ਤਸਕਰੀ ਦੇ ਇਕ ਕੇਸ ਵਿਚ ਫੜੇ ਦੋਸ਼ੀਆਂ ਦੇ ਉਦੋਂ ਦੇ ਕਾਂਗਰਸ ਪਾਰਟੀ ਦੇ ਬੁਲਾਰੇ ਸੁਖਪਾਲ ਖਹਿਰਾ ਨਾਲ ਸੰਪਰਕ ਦੀਆਂ ਖਬਰਾਂ ਸਾਹਮਣੇ ਆਈਆਂ ਸਨ।

WRITTEN BY