Skip to content
Independent perspectives. Global stories.
BREAKING

ਬਾਬਾ ਫ਼ਰੀਦ ਕਾਲਜ ਵਿਖੇ ਐਮ.ਐਸ.ਸੀ.(ਮੈਥੇਮੇਟਿਕਸ) ਦੇ ਨਤੀਜੇ ਰਹੇ ਸ਼ਾਨਦਾਰ

Share this story

ਬਠਿੰਡਾ, 1 ਨਵੰਬਰ (ਇੰਦਰਜੀਤ ਨਥਾਣਾ)-ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਖ਼ੇਤਰ ਵਿੱਚ ਅਹਿਮ ਪ੍ਰਾਪਤੀਆਂ ਕਰਕੇ ਸੰਸਥਾ ਦਾ ਨਾਂ ਰੋਸ਼ਨ ਕਰ ਰਹੇ ਹਨ। ਬੀਤੇ ਦਿਨੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਐਸ.ਸੀ.(ਮੈਥੇਮੇਟਿਕਸ) ਚੌਥਾ ਸਮੈਸਟਰ ਦੇ ਨਤੀਜਿਆਂ ਵਿਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੀ ਵਧੇਰੇ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ। ਇਸ ਨਤੀਜੇ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਸੁਖਵੀਰ ਕੌਰ ਤੇ ਸੁਖਜੀਤ ਕੌਰ ਨੇ 92 ਫੀਸਦੀ ਅੰਕ ਹਾਸਲ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਨਤੀਜੇ ਅਨੁਸਾਰ ਪ੍ਰਿਆ, ਰਾਜਵੀਰ ਕੌਰ, ਰਜਨੀ, ਰਮਨਦੀਪ ਕੌਰ, ਕਿੰਦਰਪਾਲ ਕੌਰ ਅਤੇ ਸ਼ਿਵਾਲੀ ਨੇ 90 ਫੀਸਦੀ ਅੰਕ ਪ੍ਰਾਪਤ ਕੀਤੇ ਹਨ ਜਦੋਂ ਕਿ ਵੀਰਪਾਲ ਕੌਰ, ਸੁਖਜੀਤ ਕੌਰ, ਸੰਦੀਪ ਕੌਰ, ਸੋਨੀਆ ਅਤੇ ਸੰਦੀਪ ਕੌਰ ਨੇ 88 ਫੀਸਦੀ ਅੰਕ ਹਾਸਲ ਕੀਤੇ ਹਨ । ਇਹਨਾਂ ਤੋਂ ਇਲਾਵਾ ਅਮਨਦੀਪ ਕੌਰ, ਗਗਨਦੀਪ ਕੌਰ, ਗੁਰਪਿੰਦਰ ਕੌਰ , ਰਮਨਦੀਪ ਕੌਰ ਅਤੇ ਸੰਦੀਪ ਕੌਰ ਨੇ 86 ਫੀਸਦੀ ਅੰਕ ਹਾਸਲ ਕਰਕੇ ਬੁਲੰਦੀਆਂ ਨੂੰ ਛੂਹਿਆ ਹੈ। ਦੱਸਣਯੋਗ ਹੈ ਕਿ ਇਸ ਨਤੀਜੇ ਵਿੱਚ 8 ਵਿਦਿਆਰਥੀਆਂ ਨੇ 90% ਤੋਂ ਵੱਧ, 49 ਵਿਦਿਆਰਥੀਆਂ ਨੇ 80% ਤੋਂ ਵੱਧ, 85 ਵਿਦਿਆਰਥੀਆਂ ਨੇ 70% ਤੋਂ ਵੱਧ ਅਤੇ 92 ਵਿਦਿਆਰਥੀਆਂ ਨੇ 60% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆ ਲਈ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ । ਉਹਨਾਂ ਨੇ ਕਿਹਾ ਕਿ ਪੋਸਟ ਗ੍ਰੈਜ਼ੂਏਸ਼ਨ ਦੇ ਨਤੀਜਿਆਂ ਵਿੱਚ 90 ਫੀਸਦੀ ਤੋਂ ਵਧਰੇ ਅੰਕ ਹਾਸਲ ਕਰਨ ਦਾ ਸਿਹਰਾ ਵਿਦਿਆਰਥੀਆਂ ਦੀ ਸਖਤ ਮਿਹਨਤ ਅਤੇ ਤਜ਼ਰਬੇਕਾਰ ਅਧਿਆਪਕਾਂ ਦੀ ਯੋਗ ਅਗਵਾਈ ਨੂੰ ਜਾਦਾਂ ਹੈ। ਉਨ੍ਹਾਂ ਨੇ ਦੱਸਿਆ ਕਿ ਬਾਬਾ ਫ਼ਰੀਦ ਕਾਲਜ ਵਿਖੇ ਲਾਗੂ ਕੀਤੀ ਗਈ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਤਹਿਤ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਕੇ ਇੰਡਸਟਰੀਅਲ ਦੌਰੇ, ਸੈਮੀਨਾਰ, ਮਾਹਿਰਾਂ ਦੇ ਭਾਸ਼ਣ ਅਤੇ ਲਾਈਵ ਪ੍ਰੋਜੈਕਟਾਂ ਰਾਹੀਂ ਵਿਹਾਰਿਕ ਗਿਆਨ ਪ੍ਰਦਾਨ ਕੀਤਾ ਜਾਦਾਂ ਹੈ ਜਿਸ ਸਦਕਾ ਹਰ ਵਿਭਾਗ ਦੇ ਵਿਦਿਆਰਥੀ ਅਜਿਹੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਵਿੱਚ ਸਫ਼ਲ ਹੋ ਰਹੇ ਹਨ। ਉਨ੍ਹਾਂ ਨੇ ਇੱਕ ਵਾਰ ਫਿਰ ਐਮ.ਐਸ.ਸੀ. (ਮੈਥੇਮੇਟਿਕਸ) ਚੌਥਾ ਸਮੈਸਟਰ ਦੇ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਹੋਣਹਾਰ ਵਿਦਿਆਰਥਣਾਂ ਦੇ ਸੁਨਹਿਰੀ ਭਵਿੱਖ ਲਈ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ।

 

WRITTEN BY