ਭਗਤਾ ਭਾਈ ਕਾ, 1 ਨਵੰਬਰ (ਸਵਰਣ ਸਿੰਘ)-ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਭਗਤਾ ਭਾਈਕਾ ਦੇ ਪ੍ਰਿੰਸੀਪਲ ਡਾ. ਗੋਬਿੰਦ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦੀ ਅਕਾਦਮਿਕ ਕੌਂਸਲ ਦੇ ਮੈਂਬਰ ਨਿਯੁਕਤ ਕੀਤਾ ਹੈ।ਉਹਨਾਂ ਨੇ ਦੱਸਿਆ ਕਿ ਉਹ ਪੰਜਾਬੀ ਯੂਨੀਵਰਸਿਟੀ ਵੱਲੋਂ ਸੌਪੀ ਗਈ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਣਗੇ ਅਤੇ ਵਿਦਿਆਰਥੀਆਂ ਨੂੰ ਮਿਆਰੀ ਵਿਦਿਆ ਮੁਹੱਈਆ ਕਰਵਾਉਣ ਲਈ ਸਮੇਂ ਸਮੇਂ ਵਿਦਿਅਕ ਢਾਂਚੇ ਵਿੱਚ ਸੁਧਾਰ ਕਰਨ ਲਈ ਹਰ ਸੰਭਵ ਯਤਨ ਕਰਨਗੇ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੈਂਬਰ ਰਹਿ ਚੁੱਕੇ ਹਨ ਅਤੇ ਵੱਖ ਵੱਖ ਅਕਾਦਮਿਕ ਸੰਸਥਾਵਾਂ ਦੇ ਸਰਗਰਮ ਮੈਂਬਰ ਹਨ।ਇਨ੍ਹਾਂ ਦੀ ਇਸ ਮਾਣਮੱਤੀ ਪ੍ਰਾਪਤੀ ਉਪਰ ਉਹਨ੍ਹਾਂ ਦੇ ਜੱਦੀ ਪਿੰਡ ਕੋਕਰੀ ਕਲਾਂ ਅਤੇ ਇਲਾਕੇ ਦੇ ਵਿੱਦਿਅਕ ਅਦਾਰਿਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਗੋਬਿੰਦ ਸਿੰਘ ਨੂੰ ਕਾਲਜ ਦੇ ਸਕੱਤਰ ਅਤੇ ਸਾਬਕਾ ਮੰਤਰੀ ਸ.ਸਿਕੰਦਰ ਸਿੰਘ ਮਲੂਕਾ ਤੋਂ ਇਲਾਵਾ ਸ.ਗੁਰਮੇਲ ਸਿੰਘ ਸੰਗਤਪੁਰਾ,ਪ੍ਰਿੰਸੀਪਲ ਜਸਵੀਰ ਸਿੰਘ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਵਧਾਈ ਦਿੰਦਿਆਂ ਖੁਸ਼ੀ ਜਾਹਿਰ ਕੀਤੀ ।
ਯਪ੍ਰਿੰਸੀਪਲ ਡਾ. ਗੋਬਿੰਦ ਸਿੰਘ ਅਕਾਦਮਿਕ ਕੌਂਸਲ ਦੇ ਮੈਂਬਰ ਨਿਯੁਕਤ



