ਬਰੇਟਾ, 1 ਨਵੰਬਰ (ਜੈਲ ਕੌਰ ਖਾਲਸਾ ਕਾਹਨਗੜ੍ਹ)-ਸਰਕਾਰੀ ਪ੍ਰਾਇਮਰੀ ਸਕੂਲ ਖੁਡਾਲ ਕਲਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਵੰਡਦੇ ਹੋਏ ਸਰਪੰਚ ਸੁਖਦੇਵ ਸਿੰਘ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਂਨ ਸ਼ਿੰਦਰ ਸਿੰਘ ਨੇ ਵਿਦਿਆਰਥੀਆ ਨੂੰ ਸਬੋਧਨ ਕਰਦੇ ਹੋਏ ਕਿਹਾ ਕਿ ਸਕੂਲ ਸਟਾਫ ਵੱਲੋਂ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ ਨਾਲ ਸਫਾਈ , ਖੇਡਾ ਅਤੇ ਹੋਰ ਗਤੀਵਿਧੀਆ ਵਿੱਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ ।ਇਹ ਜਾਣਕਾਰੀ ਦਿੰਦਿਆ ਸਕੂਲ ਦੇ ਮੁੱਖ ਅਧਿਆਪਕ ਗੁਰਦੀਪ ਸਿੰਘ ਮੰਡੇਰ ਨੇ ਦੱਸਿਆ ਕਿ ਸਕੂਲ ਦੇ 102 ਬੱਚਿਆਂ ਦੀ ਵਿਭਾਗ ਵੱਲੋਂ ਵਰਦੀ ਦੀ ਗ੍ਰਾਂਟ ਪ੍ਰਾਪਤ ਹੋਈ ਸੀ । ਜਿਸਨੂੰ ਖਰਚ ਕੇ ਅੱਜ ਸਾਰੇ ਵਿਦਿਆਰਥੀਆਂ ਨੂੰ ਪਤਵੰਤਿਆਂ ਦੀ ਹਾਜ਼ਰੀ ਵਿੱਚ ਵਰਦੀਆਂ ਵੰਡੀਆਂ ਗਈਆ ।
ਇਸ ਮੌਕੇ ਸੇਵਾਮੁਕਤ ਅਧਿਆਪਕ ਜਸਵੰਤ ਸਿੰਘ, ਗੁਰਵਿੰਦਰ ਸਿੰਘ,ਕ੍ਰਿਸ਼ਨ ਸਿੰਘ, ਗੋਰਵ ਕੁਮਾਰ ,ਜਗਸੀਰ ਸਿੰਘ ਅਤੇ ਜਸਵੀਰ ਸਿੰਘ ਖੁਡਾਲ ਹਾਜ਼ਰ ਸਨ ।
ਵਿਦਿਆਰਥੀਆਂ ਨੂੰ ਵੰਡੀਆਂ ਸਕੂਲੀ ਵਰਦੀਆਂ



