ਸੰਗਰੂਰ, 2 ਨਵੰਬਰ (ਸੰਜੀਵ ਸਿੰਗਲਾ)- ਭ੍ਰਿਸ਼ਟਾਚਾਰ ਮੁਕਤ ਸਮਾਜ ਸਿਰਜਣ ਲਈ ਸਮੂਹ ਅਧਿਕਾਰੀਆਂ ਨੂੰ ਸਰਕਾਰੀ ਦਫ਼ਤਰਾਂ ਅੰਦਰ ਜਨਹਿਤ ਦੇ ਕੰਮਾਂ ਨੂੰ ਪੂਰੀ ਇਮਾਨਦਾਰੀ ਅਤੇ ਤੈਅ ਸਮੇਂ ਅੰਦਰ ਕਰਨਾ ਚਾਹੀਦਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਉਪਕਾਰ ਸਿੰਘ ਨੇ ਵਿਜੀਲੈਂਸ ਬਿਊਰੋ ਦਫ਼ਤਰ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰੀ ਉਪਕਾਰ ਸਿੰਘ ਨੇ ਕਿਹਾ ਕਿ ਰਿਸ਼ਵਤ ਲੈਣ ਅਤੇ ਦੇਣ ਵਾਲਾ ਦੋਵੇਂ ਹੀ ਬਰਾਬਰ ਦੇ ਦੋਸ਼ੀ ਹਨ। ਉਨਾਂ ਕਿਹਾ ਕਿ ਰਿਸ਼ਵਤ ਨਾਲ ਇਕਤਰ ਕੀਤੀ ਕਮਾਈ ਨਾਲ ਜਿੰਦਗੀ ਦੀਆਂ ਸੁਵਿਧਾਵਾਂ ਤਾਂ ਪੂਰੀਆਂ ਕੀਤੀਆਂ ਜਾ ਸਕਦੀਆਂ ਹਨ, ਪਰੰਤੂ ਮਨ ਦੀ ਸੰਤੁਸ਼ਟੀ ਲਈ ਇਮਾਨਦਾਰੀ ਅਤੇ ਨੇਕ ਕਮਾਈ ਹੀ ਵਧੀਆ ਹੁੰਦੀ ਹੈ। ਉਨਾਂ ਜ਼ਿਲੇ ਦੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਕਿਸੇ ਵੀ ਅਧਿਕਾਰੀ ਵਲੋਂ ਜਨਹਿਤ ਦੇ ਕੰਮ ਅੰਦਰ ਕੀਤੀ ਦੇਰੀ ਹੀ ਰਿਸ਼ਵਤ ਦਾ ਵਡਾ ਕਾਰਨ ਬਣਦੀ ਹੈ। ਉਨਾਂ ਵਿਜੀਲੈਂਸ ਵਿਭਾਗ ਵਲੋਂ ਚਲਾਈ ਚੌਕਸੀ ਮੁਹਿੰਮ ਦੀ ਸ਼ਲਾਘਾ ਕੀਤੀ। ਉਨਾਂ ਹਰੇਕ ਵਰਗ ਦੇ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਰਿਸ਼ਵਤਖੋਰੀ ਅਤੇ ਕਾਲਾ ਬਜ਼ਾਰੀ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਡੀ.ਐਸ.ਪੀ.ਵਿਜੀਲੈਂਸ ਸ੍ਰੀ ਹੰਸਰਾਜ ਨੇ ਸੰਬੋਧਨ ਕਰਦਿਆਂ ਵਖ-ਵਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਭ੍ਰਿਸ਼ਟਾਚਾਰ ਨੂੰ ਨਥ ਪਾਉਣ ਲਈ ਸਹਿਯੋਗ ਦੀ ਮੰਗ ਕੀਤੀ। ਉਨਾਂ ਕਿਹਾ ਕਿ ਰਿਸ਼ਵਤ ਲੈਣ ਵਾਲੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿਜੀਲੈਂਸ ਵਿਭਾਗ ਸੰਗਰੂਰ ਵਲੋਂ ਕਾਨੂੰਨ ਦੇ ਦਿਸ਼ਾ ਨਿਰਦੇਸ਼ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਹਰੇਕ ਅਧਿਕਾਰੀ ਨੂੰ ਰਾਜ ਸਰਕਾਰ ਅਤੇ ਕਾਨੂੰਨ ਦੇ ਦਾਇਰੇ ਨੂੰ ਧਿਆਨ ‘ਚ ਰਖ ਕੇ ਆਮ ਲੋਕਾਂ ਦਾ ਕੰਮ ਸਮਾਬਧ ਢੰਗ ਨਾਲ ਕਰਨਾ ਚਾਹੀਦਾ ਹੈ ਅਤੇ ਕੰਮ ਦੇ ਬਦਲੇ ਕਦੇ ਵੀ ਪੈਸਿਆ ਦੀ ਮੰਗ ਨਹੀ ਕਰਨੀ ਚਾਹੀਦੀ। ਉਨਾਂ ਕਿਹਾ ਹਰੇਕ ਵਿਅਕਤੀ ਨੂੰ ਆਪਣੀਆਂ ਨਿਜੀ ਜਰੂਰਤਾਂ ਆਪਣੀ ਨੇਕ ਕਮਾਈ ਨਾਲ ਹੀ ਪੂਰੀਆਂ ਕਰਨੀਆਂ ਚਾਹੀਦੀਆਂ ਹਨ। ਇਸ ਮੌਕੇ ਸ੍ਰੀ ਰਾਜ ਕੁਮਾਰ ਅਰੋੜਾ ਸਮਾਜ ਸੇਵੀ ਨੇ ਜ਼ਿਲੇ ਦੇ ਹਰੇਕ ਨਾਗਰਿਕ ਨੂੰ ਭ੍ਰਿਸ਼ਟਾਚਾਰ ਵਰਗੀ ਭੈੜੀ ਲਾਹਨਤ ਨੂੰ ਜੜੋਂ ਖ਼ਤਮ ਕਰਨ ਲਈ ਵਿਜੀਲੈਂਸ ਵਿਭਾਗ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਐਸ.ਆਈ ਸੁਦਰਸ਼ਨ ਸੈਣੀ, ਐਸ.ਆਈ. ਤਰਲੋਚਨ ਸਿੰਘ ਅਤੇ ਹੋਰ ਵਖ-ਵਖ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।
ਰਿਸ਼ਵਤ ਲੈਣ ਵਾਲੇ ਸਮਾਜ ਵਿਰੋਧੀ ਅਨਸਰਾਂ ’ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ : ਡੀ.ਐਸ.ਪੀ.



