Skip to content
Independent perspectives. Global stories.
BREAKING

ਭਗਤ ਨਾਮਦੇਵ ਜੀ ਦਾ 747ਵਾਂ ਪ੍ਰਕਾਸ਼ ਦਿਵਸ ਮਨਾਇਆ

Share this story

ਧੂਰੀ, 2 ਨਵੰਬਰ (ਸੰਜੀਵ ਸਿੰਗਲਾ)-ਸਥਾਨਕ ਗੁਰਦੁਆਰਾ ਬਾਬਾ ਨਾਮਦੇਵ ਸੰਗਰੂਰ ਬਾਈ ਪਾਸ ਨਵੀਂ ਅਨਾਜ ਮੰਡੀ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 747 ਵਾਂ ਪ੍ਰਕਾਸ਼ ਦਿਵਸ ਮਨਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਹਿਰ ਨਿਵਾਸਿਆਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਬਲਵਿੰਦਰ ਸਿੰਘ ਜੱਖਲਾਂ ਵਾਲੇ ਰਾਗੀ ਜੱਥੇ ਵੱਲੋਂ ਰਸ-ਭਿੰਨਾ ਕੀਰਤਨ ਕਰਕੇ ਬਾਬਾ ਨਾਮਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ।ਇਸ ਮੌਕੇ ਗੁਰਦੁਆਰਾ ਪ੍ਰਬੰਧਕ ਸਮੇਤ ਹੋਰ ਸ਼ਖਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।ਅੰਤ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਸਭਾ ਦੇ ਪ੍ਰਧਾਨ ਜਸਪਾਲ ਸਿੰਘ ਪੁਰਬਾ ਵੱਲੋਂ ਆਈ ਸੰਗਤ ਦਾ ਧੰਨਵਾਦ ਕੀਤਾ।

WRITTEN BY