Skip to content
Independent perspectives. Global stories.
BREAKING

ਮੁੱਖ ਮੰਤਰੀ ਹਰਿਆਣਾ ਸ੍ਰੀ ਮਨੋਹਰ ਲਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਧਾਈ

Share this story

ਚੰਡੀਗੜ੍ਹ, 3 ਨਵੰਬਰ (ਐਚ.ਐਸ. ਨਾਗਪਾਲ)- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਉਤਸਵ ਦੇ ਪਵਿੱਤਰ ਮੌਕੇ ਦੁਨੀਆ ਭਰ ਦੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰੇਮ, ਦਯਾ ਭਾਵ, ਬਰਾਬਰੀ, ਸ਼ਾਤੀ ਅਤੇ ਭਾਈਚਾਰੇ ਦਾ ਸੰਦੇਸ਼ ਕਿਸੇ ਖਾਸ ਜਾਤ, ਰੰਗ, ਨਸਲ, ਧਰਮ ਜਾਂ ਖੇਤਰ ਦੇ ਲਈ ਹੀ ਨਹੀਂ ਸਗੋਂ ਇਹ ਕੁਲ ਲੋਕਾਈ ਵਾਸਤੇ ਹੈ ਜੋ ਅਜੋਕੇ ਸਮੇਂ ਵਿੱਚ ਵੀ ਪ੍ਰਸੰਗਿਕ ਹੈ। ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੀ ਸਿੱਖਿਆਵਾਂ ਦੇ ਅਨੁਸਾਰ ਲੋਕਾਂ ਨੂੰ ਨਿਮਰਤਾ ਦੀ ਭਾਵਨਾ ਪੈਦਾ ਕਰਨ ਅਤੇ ਸ਼ਾਂਤੀ, ਖੁਸ਼ਹਾਲੀ ਅਤੇ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਲਈ ਗੁਰੂ ਨਾਨਕ ਦੇਵ ਜੀ ਵੱਲੋਂ ਦਿਖਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ।

WRITTEN BY