ਜਲੰਧਰ, 4 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਗੁਰਦੁਆਰਾ ਸ੍ਰੀ ਗੁਰੁੂ ਸਿੰਘ ਸਭਾ (ਰਜਿ.)ਮਾਡਲ ਟਾਊਨ ਜਲੰਧਰ ਵਿਖੇ ਸਾਹਿਬ ਸ੍ਰੀ ਗੁਰੁ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਇਸ ਮੌਕੇ ਸਵੇਰ ਅਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ।ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਅਜੀਤ ਸਿੰਘ ਸੇਠੀ ਜੀ ਨੇ ਦੱਸਿਆ ਕਿ ਇਸ ਸਮੇਂ ਗੁਰੂ ਅਮਰ ਦਾਸ ਪਬਲਿਕ ਸਕੂਲ, ਐਮ. ਜੀ. ਐਨ. ਪਬਲਿਕ ਸਕੂਲ ਦੇ ਬੱਚਿਆਂ, ਭਾਈ ਗੁਰਮੇਲ ਸਿੰਘ ਜੀ, ਭਾਈ ਗੁਰਵਿੰਦਰ ਸਿੰਘ ਜੀ ਅਨੰਦਪੁਰੀ,ਭਾਈ ਗੁਰਮੀਤ ਸਿੰਘ ਖ਼ਾਲਸਾ (ਤਿੰਨੇ ਹਜ਼ੂਰੀ ਰਾਗੀ ਜਥੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਭਾਈ ਨਵਨੀਤ ਸਿੰਘ ਜੀ, ਭਾਈ ਅਰਵਿੰਦਰ ਸਿੰਘ ਜੀ, ਇਸਤਰੀ ਸਤਸੰਗ ਸਭਾ ਮਾਡਲ ਟਾਊਨ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਗਿਆਨੀ ਅਜੀਤ ਸਿੰਘ ਜੀ ਰਤਨ, ਭਾਈ ਰਬਿੰਦਰ ਸਿੰਘ ਜੀ, ਡਾ. ਇੰਦਰਜੀਤ ਸਿੰਘ ਜੀ ਬਾਸੂ, ਬੀਬੀ ਅੰਮ੍ਰਿਤਪਾਲ ਕੌਰ ਜੀ ਨੇ ਗੁਰੁ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਉਪਰ ਵਿਸਥਾਰ ਨਾਲ ਚਾਨਣਾ ਪਾਇਆ।ਸ੍ਰੀ ਗੁਰੁੂ ਗ੍ਰੰਥ ਸਾਹਿਬ ਜੀ ਬਹੁਤ ਹੀ ਸੁੰਦਰ ਫ਼ੁੱਲਾਂ ਨਾਲ ਸਜਾਈ ਪਾਲਕੀ ਵਿੱਚ ਸੁਸ਼ੋਭਿਤ ਸਨ। ਇਸ ਮੌਕੇ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਜੀ (ਆਈ. ਏ. ਐਸ.) ਡਿਪਟੀ ਕਮਿਸ਼ਨਰ ਜਲੰਧਰ, ਸ. ਪ੍ਰਗਟ ਸਿੰਘ ਐਮ. ਐਲ. ਏ. ਜਲੰਧਰ ਕੈਂਟ, ਸ. ਇਕਬਾਲ ਸਿੰਘ ਸਾਬਕਾ ਗਵਰਨਰ ਪਾਂਡੈਚਰੀ, ਸ. ਸਰਬਜੀਤ ਸਿੰਘ ਮੱਕੜ ਸਾਬਕਾ ਐਮ. ਐਲ. ਏ, ਰੋਹਨ ਸਹਿਗਲ, ਸ. ਰਾਜਿੰਦਰ ਸਿੰਘ ਡਿਪਟੀ ਕਮਿਸ਼ਨਰ ਔਫ਼ ਪੁਲਿਸ ਜਲੰਧਰ, ਨੇ ਵਿਸ਼ੇਸ਼ ਰੂਪ ਵਿੱਚ ਗੁਰੂੁ ਘਰ ਵਿੱਚ ਹਾਜ਼ਰੀ ਭਰੀ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਅਜੀਤ ਸਿੰਘ ਸੇਠੀ, ਸ. ਮਹਿੰਦਰਜੀਤ ਸਿੰਘ, ਸ.ਕੰਵਲਜੀਤ ਸਿੰਘ ਕੋਛੜ,ਸ. ਸੁਰਜੀਤ ਸਿੰਘ ਅਰੋੜਾ, ਸ.ਪਰਮਪ੍ਰੀਤ ਸਿੰਘ ਸੋਨੂੰ, ਸ. ਕੁਲਤਾਰਨ ਸਿੰਘ ਅਨੰਦ,ਸ਼੍ਰੀ ਐੈਚ.ਐਮ.ਹੁਰੀਆ, ਸ.ਐਚ.ਐਸ.ਭਸੀਨ,ਸ.ਤੇਜਦੀਪ ਸਿੰਘ ਸੇਠੀ,ਸ.ਗਗਨਦੀਪਸਿੰਘ ਸੇਠੀ, ਪ੍ਰਿੰਸੀਪਲ ਸ਼੍ਰੀ ਮਤੀ ਮਨਪ੍ਰੀਤ ਕੌਰ ਭੋਗਲ, ਅਤੇ ਸ਼ਹਿਰ ਦੀਆਂ ਪ੍ਰਮੁੱਖ ਹਸਤੀਆਂ ਅਤੇ ਠਾਠਾਂ ਮਾਰਦੀ ਸਮੂਹ ਸੰਗਤ ਦੇ ਇਕੱਠ ਨੇ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਸੁਣਿਆ। ਗੁਰਦੁਆਰਾ ਸਾਹਿਬ ਅਤੇ ਗੁਰੁ ਅਮਰ ਦਾਸ ਪਬਲਿਕ ਸਕੂਲ ਦੀਆਂ ਦੋਵੇਂ ਬ੍ਰਾਂਚਾਂ ਦੀਆਂ ਇਮਾਰਤਾਂ ਨੂੰ ਰੰਗ-ਬਿਰੰਗੀਆਂ ਰੌਸ਼ਨੀਆਂ ਨਾਲ ਸਜਾਇਆ ਗਿਆ ਸੀ।ਸਮਾਗਮ ਦੀ ਸੰਪਨਤਾ ਤੇ ਗੁਰੁ ਕਾ ਅਤੁੱਟ ਲੰਗਰ ਵਰਤਾਉਣ ਦੀ ਸੇਵਾ ਗੁਰੁੂ ਅਮਰ ਦਾਸ ਦੇ ਸਟਾਫ਼, ਵਿਦਿਆਰਥੀਆਂ, ਭਾਰਤ ਨਰਸਿੰਗ ਕਾਲਜ਼ ਮੁਦਾ ਦੀਆਂ ਵਿਦਿਆਰਥਣਾਂ ਅਤੇ ਸਮੂਹ ਸੰਗਤ ਵੱਲੋਂ ਕੀਤੀ ਗਈ।
ਗੁਰਦੁਆਰਾ ਸ੍ਰੀ ਗੁਰੁੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਪਵਿੱਤਰ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ



