ਆਦਮਪੁਰ (ਜਲੰਧਰ ) – ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਆਦਮਪੁਰ ਹਵਾਈ ਅੱਡੇ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਨਿੱਘਾ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਜੋ ਆਪਣੀ ਹਿਮਾਚਲ ਪ੍ਰਦੇਸ਼ ਫੇਰੀ ਦੌਰਾਨ ਕੁਝ ਪਲਾਂ ਲਈ ਆਦਮਪੁਰ ਹਵਾਈ ਅੱਡੇ ਵਿਖੇ ਰੁਕੇ ਸਨ ਦਾ ਡਵੀਜਨਲ ਕਮਿਸ਼ਨਰ ਸ੍ਰੀ ਰਾਜਕਮਲ ਚੋਧਰੀ , ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਇੰਸਪੈਕਟਰ ਜਨਰਲ ਆਫ਼ ਪੁਲਿਸ ਸ੍ਰੀ ਅਰਪਿਤ ਸ਼ੁਕਲਾ,ਡੀ.ਆਈ.ਜੀ ਸ. ਜਸਕਰਨ ਸਿੰਘ ਅਤੇ ਜ਼ਿਲਾ ਪੁਲਿਸ ਮੁਖੀ ਸ.ਗੁਰਪ੍ਰੀਤ ਸਿੰਘ ਭੁੱਲਰ ਨੇ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ। ਇਸ ਮੌਕੇ ਤੇ ਵੱਡੀ ਗਿਣਤੀ ਵਿਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਇਲਾਵਾ ਭਾਰਤੀ ਹਵਾਈ ਸੈਨਾ ਦੇ ਅਧਿਕਾਰੀ/ਕਰਮਚਾਰੀ ਵੀ ਹਾਜ਼ਰ ਸਨ। ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਜਸਬੀਰ ਸਿੰਘ, ਐਸ.ਪੀ ਸ੍ਰੀ ਰਜਿੰਦਰ ਸਿੰਘ ਚੀਮਾ, ਉਪ ਮੰਡਲ ਮੈਜਿਸਟਰੇਟ ਸ੍ਰੀ ਰਾਜੀਵ ਵਰਮਾ ਅਤੇ ਤਹਿਸੀਲਦਾਰ ਸ੍ਰੀ ਹਰਮਿੰਦਰ ਸਿੰਘ ਵੀ ਹਾਜ਼ਰ ਸਨ।
ਆਦਮਪੁਰ ਹਵਾਈ ਅੱਡੇ ਪਹੁੰਚਣ ਤੇ ਕਮਿਸ਼ਨਰ, ਡੀ.ਸੀ ,ਆਈ.ਜੀ ਅਤੇ ਜ਼ਿਲਾ ਪੁਲਿਸ ਮੁਖੀ ਵਲੋਂ ਪ੍ਰਧਾਨ ਮੰਤਰੀ ਦਾ ਨਿੱਘਾ ਸਵਾਗਤ



