Skip to content
Independent perspectives. Global stories.
BREAKING

ਕੇਂਦਰ ਸਰਕਾਰ ਵੱਲੋਂ ਮਾਮਲੇ ਦੀ ਜਾਂਚ ਦੇ ਆਦੇਸ਼

Share this story

ਨਵੀਂ ਦਿੱਲੀ- ਪੈਰਾਡਾਈਜ਼ ਪੇਪਰਜ਼ ਲੀਕ ਮਾਮਲੇ ਵਿੱਚ 714 ਭਾਰਤੀ ਕੰਪਨੀਆਂ ਅਤੇ ਹਸਤੀਆਂ ਦੇ ਨਾਮ ਆਉਣ ਤੋਂ ਬਾਅਦ ਕੇਂਦਰ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਇਸ ਬਾਰੇ ਵਿੱਚ ਜਾਣਕਾਰੀ ਦਿੰਦੇ ਹੋਏ ਸੈਂਟਰਲ ਬੋਰਡ ਆਫ ਡਾਇਰੈਕਟ ਟੈਕਸਿਸ (ਸੀਬੀਡੀਟੀ) ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਕਾਰ ਨੇ ਇਸ ਕੇਸ ਦੀ ਜਾਂਚ ਲਈ ਕਿਹਾ ਹੈ। ਇਸ ਦੇ ਨਾਲ ਹੀ ਮਲਟੀ ਏਜੰਸੀ ਗਰੁੱਪ ਬਣਾ ਕੇ ਇਸ ਕੇਸ ਦੀ ਮਾਨੀਟਰਿੰਗ ਕੀਤੀ ਜਾਵੇ। ਇਸ ਗਰੁੱਪ ਦੇ ਮੁਖੀ ਸੀਬੀਡੀਟੀ ਦੇ ਚੇਅਰਮੈਨ ਹੋਣਗੇ। ਇਸ ਤੋਂ ਇਲਾਵਾ ਰਿਜ਼ਰਵ ਬੈਂਕ, ਈ.ਡੀ. ਦੇ ਪ੍ਰਤੀਨਿਧ ਵੀ ਸ਼ਾਮਿਲ ਹੋਣਗੇ। ਦੂਸਰੇ ਪਾਸੇ ਸੇਬੀ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਉਹ ਸਖਤ ਤੋਂ ਸਖਤ ਕਦਮ ਉਠਾਏਗੀ।

WRITTEN BY