ਅਮਰਗੜ੍ਹ, 6 ਨਵੰਬਰ (ਸੁਖਵਿੰਦਰ ਸਿੰਘ ਅਟਵਾਲ) ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਲਈ ਕੀਤੇ ਸਲਾਘਾਯੋਗ ਕੰਮਾਂ ਅਤੇ ਵਿਸੇਸ਼ ਸੇਵਾਵਾਂ ਬਦਲੇ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਵਾਨਗੀ ਨਾਲ਼ ਜਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਜਿੰਦਰ ਸਿੰਘ ਰਾਜਾ ਬੀਰਕਲਾਂ ਵੱਲੋਂ ਹਰਵਿੰਦਰ ਸਿੰਘ ਬੂੰਗਾ ਨੂੰ ਜਿਲ੍ਹਾ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ।ਰਾਜਾ ਬੀਰਕਲਾਂ ਵੱਲੋਂ ਦਿੱਤਾ ਨਿਯੁਕਤੀ ਪੱਤਰ ਹਲਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇਂ ਸ.ਬੂੰਗਾ ਨੂੰ ਸੌਪਦਿਆਂ ਜਿੱਥੇ ਤਹਿਦਿਲੋਂ ਮੁਬਾਰਕਬਾਦ ਦਿੱਤੀ ਉਥੇ ਹੀ ਉਨ੍ਹਾਂ ਪਾਰਟੀ ਲਈ ਕੰਮ ਕਰਦਿਆਂ ਸਰਕਾਰ ਦੀਆਂ ਲੋਕ ਭਲਾਈ ਸ਼ਕੀਮਾਂ ਨੂੰ ਘਰ-ਘਰ ਪਹੁੰਚਾਉਣ ਲਈ ਥਾਪੜਾ ਵੀ ਦਿੱਤਾ।ਇਸ ਮੌਕੇ ਨਵ-ਨਿਯੁਕਤ ਜਨਰਲ ਸਕੱਤਰ ਹਰਵਿੰਦਰ ਸਿੰਘ ਬੂੰਗਾ ਨੇਂ ਕਿਹਾ ਕਿ ਪਾਰਟੀ ਵੱਲੋਂ ਮਿਲੀ ਜਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ਼ ਨਿਭਾਉਣਗੇ।ਇਸ ਮੌਕੇ ਉਨ੍ਹਾਂ ਨਾਲ਼ ਕਾਬਲ ਸਿੰਘ , ਗੁਲਜਾਰ ਸਿੰਘ, ਮਨਜੀਤ ਸਿੰਘ, ਇੰ:ਜਸਵੀਰ ਸਿੰਘ, ਪਲਵਿੰਦਰ ਸਿੰਘ, ਸੁਖਵਿੰਦਰ ਸਿੰਘ ਵਿੱਕੀ, ਪ੍ਰਭਜੀਤ ਸਿੰਘ ਸੈਂਟੀ, ਲਛਮਣ ਸਿੰਘ, ਪ੍ਰਿਥੀਪਾਲ ਸਿੰਘ, ਗੁਰਦੀਪ ਸਿੰਘ ਚੀਮਾਂ ਅਤੇ ਜੋਗਿੰਦਰ ਸਿੰਘ ਆਦਿ ਹਾਜ਼ਰ ਸਨ।
ਹਰਵਿੰਦਰ ਸਿੰਘ ਬੂੰਗਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਨਿਯੁਕਤ



