June 25, 2026 7:23 am

ਜਰਮਨੀ ਵਿਖੇ ਭਾਈ ਸਤਵੰਤ ਸਿੰਘ, ਭਾਈ ਕਿਹਰ ਸਿੰਘ ਅਤੇ ਸਮੂਹ ਸ਼ਹੀਦਾਂ ਦੀ ਯਾਦ ‘ਚ ਸ਼ਹੀਦੀ ਸਮਾਗਮ ਕਰਵਾਇਆ

ਫਰੈਂਕਫਰਟ (ਜਰਮਨੀ), 4 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ਗੁਰਦੁਆਰਾ ਸਿੱੱਖ ਸੈਂਟਰ ਫਰੈਂਕਫਰਟ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ, ਸ਼ਹੀਦ ਭਾਈ ਕਿਹਰ ਸਿੰਘ ਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕੀਤਾ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਅਮਰੀਕ ਸਿੰਘ ਕਠਿਆਲੀ, ਭਾਈ ਸੰਦੀਪ ਸਿੰਘ ਖਾਲੜਾ ਤੇ ਭਾਈ ਬਲਵਿੰਦਰ ਸਿੰਘ ਦੇ ਜੱੱਥੇ ਵੱੱਲੋਂ ਅੰਮ੍ਰਿਤਮਈ ਬਾਣੀ ਦਾ ਕੀਰਤਨ ਕੀਤਾ ਗਿਆ। ਭਾਈ ਕਠਿਆਲੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼ਹੀਦਾਂ ਦੇ ਨਕਸ਼ੇ ਕਦਮ ‘ਤੇ ਚਲਦਿਆਂ ਆਪਣਾ ਜੀਵਨ ਸੰਵਾਰਨ ਦੀ ਬੇਨਤੀ ਕੀਤੀ। ਇਸ ਮੌਕੇ ਗੁਰਮਤਿ ਜਮਾਤਾਂ ਦੇ ਬੱੱਚਿਆਂ ਨੇ ਸ਼ਬਦ ਕੀਰਤਨ, ਕਵੀਸ਼ਰੀ ਤੇ ਕਵਿਤਾਵਾਂ ਨਾਲ ਸ਼ਹੀਦਾਂ ਨੂੰ ਯਾਦ ਕੀਤਾ। ਕਥਾਵਾਚਕ ਭਾਈ ਸੰਦੀਪ ਸਿੰਘ ਖਾਲੜਾ ਨੇ ਗੁਰਮਤਿ ਵਿਚਾਰ ਰੱੱਖਦਿਆਂ ਸ਼ਹੀਦ ਭਾਈ ਬੇਅੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕਿਹਰ ਸਿੰਘ ਦੇ ਜੀਵਨ ਬਾਰੇ ਰੌਸ਼ਨੀ ਪਾਈ। ਸਿੱੱਖ ਫੈਡਰੇਸ਼ਨ ਜਰਮਨੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਗੁਰਦਿਆਲ ਸਿੰਘ ਲਾਲੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅਜੋਕੇ ਪੰਥਕ ਹਾਲਾਤ ਬਾਰੇ ਚਾਨਣਾ ਪਾਇਆ। ਗੁਰਦੁਆਰਾ ਸਾਹਿਬ ਦੇ ਮੁੱੱਖ ਸੇਵਾਦਾਰ ਭਾਈ ਦਵਿੰਦਰ ਸਿੰਘ ਘਲੋਟੀ ਨੇ ਮੰਚ ਦੀ ਸੇਵਾ ਨਿਭਾਉਂਦਿਆਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱੱਲ ਭੇਟ ਕਰਦਿਆਂ ਸਮਾਗਮ ਵਿੱਚ ਸ਼ਾਮਿਲ ਸੰਗਤਾਂ ਦਾ ਧੰਨਵਾਦ ਕੀਤਾ।

Send this to a friend