ਚੰਡੀਗੜ੍ਹ, 9 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਗੁਰਪੁਰਬ ਨੂੰ ਲੈ ਕੇ ਸਿਖ ਕੌਮ ਇਕ ਵਾਰ ਮੁੜ ਦੁਬਿਧਾ ਵਿਚ ਪੈ ਗਈ ਹੈ। ਇਸ ਵਾਰ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ 25 ਦਸੰਬਰ ਨੂੰ, ਵਡੇ ਸਾਹਿਬਜ਼ਾਦੇ ਤੇ ਚਮਕੌਰ ਸਾਹਿਬ ਦੇ ਹੋਰ ਸ਼ਹੀਦਾਂ ਦਾ ਸ਼ਹੀਦੀ ਦਿਹਾੜਾ 22 ਦਸੰਬਰ ਨੂੰ ਤੇ ਛੋਟੋ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ 27 ਦਸੰਬਰ ਨੂੰ ਆ ਰਿਹਾ ਹੈ। ਸ਼੍ਰੋਮਣੀ ਕਮੇਟੀ ਚਾਹੁੰਦੀ ਹੈ ਕਿ ਪ੍ਰਕਾਸ਼ ਪੁਰਬ 5 ਜਨਵਰੀ ਨੂੰ ਮਨਾਇਆ ਜਾਵੇ।ਇਸ ਸਬੰਧੀ ਇਕ ਮਤਾ ਅਕਾਲ ਤਖਤ ਦੇ ਜਥੇਦਾਰ ਨੂੰ ਵੀ ਭੇਜਿਆ ਜਾ ਰਿਹਾ ਹੈ ਜਿਸ ਬਾਰੇ ਪੰਜ ਸਿੰਘ ਸਾਹਿਬਾਨ 13 ਨਵੰਬਰ ਨੂੰ ਮੀਟਿੰਗ ਵਿਚ ਵਿਚਾਰ ਕਰਨਗੇ।
ਸਿੰਘ ਸਹਿਬਾਨਾਂ ਦੀ ਅਹਿਮ ਮੀਟਿੰਗ 13 ਨੂੰ



