ਅੰਮ੍ਰਿਤਸਰ, 9 ਨਵੰਬਰ (ਸੁਨੀਲ ਗੁਪਤਾ)-ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਜੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਸ਼ਤਾਬਦੀ ਨੂੰ ਸਮਰਪਿਤ 7ਵੀਂ ਲਹਿਰ 550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ ਜਿਸਦਾ ਦੂਸਰਾ ਅਰਦਾਸ ਸਮਾਗਮ 2 ਦਸੰਬਰ ਨੂੰ ਹੋਵੇਗਾ। ਇਸ ਸਬੰਧ ਵਿੱਚ ਭਾਈ ਗੁਰਇਕਬਾਲ ਸਿੰਘ ਜੀ, ਭਾਈ ਹਰਵਿੰਦਰਪਾਲ ਸਿੰਘ ਲਿਟਲ ਵੱਲੋਂ ਸਾਂਝੇ ਤੌਰ ਤੇ ਟਰੱਸਟੀ ਮੈਂਬਰ ਅਤੇ ਸੰਗਤਾਂ ਨਾਲ ਸਾਂਝੇ ਤੌਰ ਤੇ ਮੀਟਿੰਗ ਕੀਤੀ ਗਈ। ਇਸ ਮੌਕੇ ਭਾਈ ਗੁਰਇਕਬਾਲ ਸਿੰਘ ਜੀ ਅਤੇ ਭਾਈ ਹਰਵਿੰਦਰਪਾਲ ਸਿੰਘ ਜੀ ਨੇ ਕਿਹਾ ਕਿ 550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ ਦੂਸਰਾ ਅਰਦਾਸ ਸਮਾਗਮ ਅਤੇ ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਦਾ 13ਵਾਂ ਜੀਅ ਦਇਆ ਪਰਵਾਨ ਸਮਾਗਮ ਸਾਂਝੇ ਤੌਰ ਤੇ 2 ਦਸੰਬਰ ਨੂੰ ਸ਼ਾਮ 4 ਵਜੇ ਤੋਂ ਰਾਤ 12 ਵਜੇ ਤੱਕ ਬੀਬੀ ਕੌਲਾਂ ਜੀ ਭਲਾਈ ਕੇਂਦਰ, ਤਰਨ ਤਾਰਨ ਰੋਡ, ਅੰਮ੍ਰਿਤਸਰ ਵਿਖੇ ਮਨਾਇਆ ਜਾਵੇਗਾ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਸੰਤ ਬਾਬਾ ਹਰਭਜਨ ਸਿੰਘ ਜੀ (ਨਾਨਕਸਰ ਕਲੇਰਾਂ), ਸੰਤ ਬਾਬਾ ਸੁਖਦੇਵ ਸਿੰਘ ਜੀ (ਭੁਚੋਂ ਕਲਾਂ ਡੇਰਾ ਮੁੱਖੀ), ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਆਡੀਸ਼ਨਲ ਹੈ¤ਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸੰਤ ਅਵਤਾਰ ਸ਼ਾਹ ਸਿੰਘ ਜੀ, ਮਾਤਾ ਵਿਪਨਪ੍ਰੀਤ ਕੋਰ ਜੀ ਲੁਧਿਆਣੇ ਵਾਲੇ, ਭਾਈ ਗਗਨਦੀਪ ਸਿੰਘ ਜੀ ਗੰਗਾ ਨਗਰ ਵਾਲੇ, ਭਾਈ ਸਤਿੰਦਰ ਸਿੰਘ ਭਾਈ ਹਰਿੰਦਰ ਸਿੰਘ (ਦਿੱਲੀ ਵਾਲੇ), ਭਾਈ ਮਨਿੰਦਰ ਸਿੰਘ ਸ੍ਰੀ ਨਗਰ ਵਾਲੇ, ਭਾਈ ਮਹਿਤਾਬ ਸਿੰਘ ਜਲੰਧਰ, ਭਾਈ ਜਸਕਰਨ ਸਿੰਘ ਪਟਿਆਲਾ, ਭਾਈ ਬੱਲਪ੍ਰੀਤ ਸਿੰਘ ਲੁਧਿਆਣਾ, ਭਾਈ ਬਲਵਿੰਦਰ ਸਿੰਘ ਦੇਹਰਾਦੂਨ, ਭਾਈ ਹਰਮਿੰਦਰ ਸਿੰਘ ਜੀ ਕਾਰ ਸੇਵਾ ਵਾਲੇ, ਬੀਬੀ ਪਰਮਜੀਤ ਕੌਰ ਪੰਮਾਂ ਭੈਣਜੀ ਤੋਂ ਇਲਾਵਾ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਪ੍ਰਮੁੱਖ ਕੀਰਤਨੀ ਜੱਥੇ ਕਥਾ ਕੀਰਤਨ ਦੀਆਂ ਹਾਜਰੀਆਂ ਲਗਾ ਕੇ ਸੰਗਤਾਂ ਦੇ ਦਰਸ਼ਨ ਕਰਨਗੇ। ਭਾਈ ਸਾਹਿਬ ਜੀ ਨੇ ਦਸਿਆ ਕਿ ਇਹਨਾਂ ਸਮਾਗਮਾਂ ਨੂੰ ਸਮਰਪਿਤ 26 ਨਵੰਬਰ ਤੋਂ ਲੈ ਕੇ 1 ਦਸੰਬਰ ਤੱਕ ਵੱਖ-ਵੱਖ ਅਸਥਾਨ ਗੁ. ਸਾਹਿਬ ਵਿਖੇ ਸ਼ਾਮ 6.30 ਵਜੇ ਤੋਂ ਰਾਤ 9.30 ਵਜੇ ਤੱਕ ਕਥਾ ਕੀਰਤਨ ਦੇ ਦੀਵਾਨ ਸਜਾਏ ਜਾਣਗੇ। ਜਿਸ ਵਿੱਚ ਭਾਈ ਹਰਵਿੰਦਰਪਾਲ ਸਿੰਘ ਲਿਟਲ ਅਤੇ ਬਾਹਰੋਂ ਆਏ ਕੀਰਤਨੀ ਜੱਥੇ ਸੰਗਤਾਂ ਨੂੰ ਗੁਰੂ ਜਸ ਸਰਵਨ ਕਰਾ ਕੇ ਨਿਹਾਲ ਕਰਨਗੇ। ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਨੇ ਸੰਗਤਾਂ ਨੂੰ ਬੇਨਤੀ ਕੀਤੀ ਕਿ ਜਿੰਨਾਂ ਸੰਗਤਾਂ ਨੇ 550ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ ਲਹਿਰ ਨੂੰ ਸਮਰਪਿਤ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਜੱਪ-ਤੱਪ ਦੀਆਂ ਹਾਜਰੀਆਂ ਲਗਾਈਆਂ ਸਨ ਉਹ ਸੰਗਤਾਂ 2 ਦਸੰਬਰ ਨੂੰ ਸ਼ਾਮ 5 ਵਜੇ ਤੱਕ ਦਿੱਤੇ ਹੋਏ ਫੋਨ ਨੰਬਰ ਤੇ ਲਿਖਵਾਉ ਜੀ। ਸਮਾਗਮ ਦੀ ਸਮਾਪਤੀ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਹੋਵੇਗੀ।
550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ ਦੂਜਾ ਅਰਦਾਸ ਸਮਾਗਮ 2 ਦਸੰਬਰ ਨੂੰ : ਭਾਈ ਗੁਰਇਕਬਾਲ ਸਿੰਘ



