Skip to content
Independent perspectives. Global stories.
BREAKING

ਨਵੇਂ ਸਾਲ ’ਤੇ ਕੈਪਟਨ ਦੇਣਗੇ ਨੌਕਰੀਆਂ ਦੇ ਖੁੱਲ੍ਹੇ ਗੱਫੇ

Share this story

ਚੰਡੀਗੜ੍ਹ, 12 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਰਕਾਰ ਨੇ ਸੂਬੇ ‘ਚੋਂ ਬੇਰੁਜ਼ਗਾਰੀ ਦੂਰ ਕਰਨ ਲਈ ਵਖ-ਵਖ ਵਿਭਾਗਾਂ ਤੇ ਕਾਰਪੋਰੇਸ਼ਨਾਂ ਵਿਚ ਖਾਲੀ ਪਏ ਅਹੁਦਿਆਂ ਨੂੰ ਭਰਨ ਦਾ ਫੈਸਲਾ ਕੀਤਾ ਹੈ। ਇਸ ਲਈ ਸਬੰਧਤ ਵਿਭਾਗਾਂ ਤੋਂ ਉਨ੍ਹਾਂ ਕੋਲ ਖਾਲੀ ਪਈਆਂ ਅਸਾਮੀਆਂ ਦਾ ਵੇਰਵਾ ਮੰਗਿਆ ਹੈ।ਸਰਕਾਰ ਦਾ ਕਹਿਣਾ ਹੈ ਕਿ ਖਾਲੀ ਅਸਾਮੀਆਂ ਦਾ ਡੇਟਾ ਮਿਲਦੇ ਹੀ ਉਸ ਮੁਤਾਬਕ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿਤੀ ਜਾਵੇਗੀ। ਮੰਨਿਆ ਜਾ ਰਿਹਾ ਹੈ ਕਿ ਇਹ ਪ੍ਰਕਿਰਿਆ ਨਵੇਂ ਸਾਲ ਤਕ ਪੂਰੀ ਹੋਣ ਦੀ ਆਸ ਹੈ।ਇਸ ਤੋਂ ਬਾਅਦ ਸਰਕਾਰ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੀ ਵਿਉਂਤਬੰਦੀ ਕਰੇਗੀ।ਮੁਖ ਮੰਤਰੀ ਦਾ ਇਸ ਮੁਦੇ ‘ਤੇ ਕਹਿਣਾ ਹੈ ਕਿ ਕਾਂਗਰਸ ਸਰਕਾਰ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰੇਗੀ।

WRITTEN BY