ਚੌਕ ਮਹਿਤਾ, 15 ਨਵੰਬਰ (ਦੀਪੂ ਧਰਦਿਓ)- ਥਾਣਾ ਮਹਿਤਾ ਦੇ ਐਸ.ਐਚ.ਓ. ਸਰਦੂਲ ਸਿੰਘ ਦੀ ਅਗਵਾਈ ਹੇਠ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਗਿਆ, ਏ.ਐਸ.ਆਈ. ਬਲਦੇਵ ਸਿੰਘ ਵੱਲੋਂ ਪੁਲਸ ਪਾਰਟੀ ਸਮੇਤ ਕੀਤੀ ਜਾ ਰਹੀ ਗਸ਼ਤ ਦੌਰਾਨ ਇੱਕ ਸ਼ੱਕੀ ਨੌਜਵਾਨ ਨੂੰ ਕਾਬੂ ਕੀਤਾ ਗਿਆ, ਜਿਸ ਕੋਲੋਂ 115 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ, ਤਫਤੀਸ਼ ਦੌਰਾਨ ਉਸ ਨੇ ਅਪਣਾ ਨਾਂ ਦਿਲਬਾਗ ਸਿੰਘ ਪੁੱਤਰ ਕੁਲਵੰਤ ਸਿੰਘ ਜੱਟ ਵਾਸੀ ਮਹਿਤਾ ਚੌਂਕ ਦੱਸਿਆ। ਜਿਸ ਖਿਲਾਫ ਏ.ਐਸ.ਆਈ. ਬਲਦੇਵ ਸਿੰਘ ਵੱਲੋਂ ਪਰਚਾ ਦਰਜ ਕੀਤਾ ਗਿਆ ਹੈ।
ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ



