Skip to content
Independent perspectives. Global stories.
BREAKING

ਸੇਂਟ ਬਚਨਪੁਰੀ ਸਕੂਲ ਪੱਖੋ ਵਿਖੇ ‘ਕੈਂਡਲ ਮਾਰਚ’

Share this story

ਪੱਖੋ ਕਲਾਂ, 15 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਸੇਂਟ ਬਚਨਪੁਰੀ ਇੰਟਰਨੇਸ਼ਨਲ (ਆਈ. ਸੀ. ਐਸ. ਸੀ ਪੈਟਰਨ) ਸਕੂਲ ਪੱਖੋ ਕਲਾਂ ਦੀ ਮਨੇਜਿੰਗ ਕਮੇਟੀ ਦੇ ਪ੍ਰਧਾਨ ਬਾਬਾ ਚਰਨਪੁਰੀ ਜੀ, ਚੇਅਰਮੈਨ ਸ੍ਰ: ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸ਼੍ਰੀਮਤੀ ਸੁਰਭੀ ਅਰੋੜਾ ਜੀ ਦੀ ਅਗਵਾਈ ਹੇਠ ਸਕੂਲ ਵਿੱਚ ਬੱਚਿਆਂ ਦੇ ਦਿਵਸ ਨੂੰ ਮੁੱਖ ਰੱਖਦਿਆਂ ਪਿਛਲੇ ਦਿਨੀਂ ਕਾਲਜ ਦੇ ਜਿਹੜੇ ਬੱਚਿਆਂ ਦਾ ਰੋਡ ਐਕਸੀਡੈਂਟ ਹੋਇਆ ਸੀ, ਉਨ੍ਹਾਂ ਬੱਚਿਆਂ ਦੀ ਆਤਮਾ ਦੀ ਸ਼ਾਂਤੀ ਲਈ ਸਕੂਲ ਦੇ ਅਧਿਆਪਕਾਂ ਅਤੇ ਬੱਚਿਆਂ ਵੱਲੋਂ ੂਕੈਂਡਲ ਮਾਰਚੂ ਕੱਢਿਆ ਗਿਆ। ਇਸ ਦੌਰਾਨ ਸਕੂਲ ਦੇ ਡਾਇਰੈਕਟਰ ਸ਼੍ਰੀਮਤੀ ਸੁਰਭੀ ਅਰੋੜਾ ਜੀ ਨੇ ਸੰਬੋਧਿਤ ਕਰਦੇ ਕਿਹਾ ਕਿ ਇਸ ਐਕਸੀਡੈਂਟ ਨੂੰ ਰੋਕਿਆ ਜਾ ਸਕਦਾ ਸੀ ਪਰ ਇਸ ਧੁੰਦ ਵਰਗੇ ਖਰਾਬ ਮੌਸਮ ਕਰਕੇ ਅਜਿਹੀ ਘਟਨਾ ਵਾਪਰੀ ਜਿਸ ਕਾਰਨ ਬੱਚਿਆਂ ਨੂੰ ਆਪਣੇ ਮਾਪਿਆਂ ਤੋਂ ਦੂਰ ਹੋਣਾ ਪਿਆ।

WRITTEN BY