Skip to content
Independent perspectives. Global stories.
BREAKING

ਲੌਂਗਪੁਰੀ ਸਕੂਲ ਪੱਖੋ ਕਲਾਂ ’ਚ ‘ਬਾਲ ਦਿਵਸ’ ਮਨਾਇਆ

Share this story

ਪੱਖੋ ਕਲਾਂ, 15 ਨਵੰਬਰ (ਪੰਜਾਬ ਟਾਇਮਜ਼ ਬਿਊਰੋ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਪ੍ਰਧਾਨ ਸੰਤ ਚਰਨਪੁਰੀ ਜੀ,ਮੈਨੇਜਿੰਗ ਟਰੱਸਟੀ ਸ੍ਰ:ਰਵਿੰਦਰਜੀਤ ਸਿੰਘ ਬਿੰਦੀ ਦੀ ਅਗਵਾਈ ਵਿੱਚ ਪੰਡਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਨ ਨੂੰ ਬਾਲ ਦਿਵਸ ਦੇ ਰੂਪ ਵਜ੍ਹੋ ਮਨਾਇਆ ਗਿਆ।ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਗਾਇਣ ਕਰਨ ਤੋਂ ਬਾਅਦ ਬੱਚਿਆਂ ਨੇ ਵੱਖ  ਵੱਖ ਵੰਨਗੀਆਂ ਪੇਸ਼ ਕੀਤੀਆਂ।ਜਿਸ ਵਿੱਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ।ਬੱਚਿਆਂ ਨੇ ਆਪਣੇ ਗੀਤਾਂ ਅਤੇ ਭਾਸ਼ਨ ਰਾਹੀਂ ਬੱਚਿਆਂ ਨੂੰ ਪੜ੍ਹ  ਲਿਖ ਕੇ ਦੇਸ਼ ਦੇ ਇੱਕ ਜ਼ਿੰਮੇਵਾਰ ਨਾਗਰਿਕ ਬਨਣ ਦਾ ਸੁਨੇਹਾ ਦਿੱਤਾ।ਸਕੂਲ ਪ੍ਰਧਾਨ ਸੰਤ ਚਰਨਪੁਰੀ ਜੀ,ਮੈਨੇਜਿੰਗ ਟਰੱਸਟੀ ਸ੍ਰ:ਰਵਿੰਦਰਜੀਤ ਸਿੰਘ ਬਿੰਦੀ,ਸਕੂਲ ਪ੍ਰਿੰਸੀਪਲ ਬਲਵਿੰਦਰ ਕੌਰ,ਗੁਰਪ੍ਰੀਤ ਕੌਰ,ਸਜੀ ਥੋਮਸ ਨੇ ਬੱਚਿਆਂ ਨੂੰ ਬਾਲ ਦਿਵਸ ਮੌਕੇ ਬੱਚਿਆਂ ਨੂੰ ਬਾਲ ਦਿਵਸ ਦੀ ਮੁਬਾਰਕਬਾਦ ਦਿੰਦੇ ਹੌਏ ਬੱਚਿਆਂ ਨੂੰ ਬਾਲ ਦਿਵਸ ਦੀ ਮਹੱਤਤਾ ਬਾਰੇ ਦੱਸਿਆਂ ਅਤੇ ਬੱਚਿਆਂ ਨੂੰ ਸਹੀ ਮਾਰਗ ਤੇ ਚੱਲ ਕੇ ਦੇਸ਼ ਦੀ ਤਰੱਕੀ ਵਿੱਚ ਹਿੱਸਾ ਪਾਉਣ ਬਾਰੇ ਕਿਹਾ ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜਰ ਸਨ।

WRITTEN BY