ਸ੍ਰੀ ਚਮਕੌਰ ਸਾਹਿਬ, 16 ਨਵੰਬਰ (ਅਮਰਜੀਤ ਸਿੰਘ ਕਲਸੀ)- ਅਮਰ ਸ਼ਹੀਦ ਬਾਬਾ ਸੰਗਤ ਸਿੰਘ ਸੇਵਾ ਦਲ ਮੰਡੀ ਗੋਬਿੰਦਗੜ੍ਹ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੜ੍ਹੀ ਚਮਕੌਰ ਦੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 26 ਨਵੰਬਰ ਨੂੰ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੱਕ ਸਜਾਏ ਜਾਣ ਵਾਲੇ ਮਹਾਨ ਚੇਤਨਾ ਮਾਰਚ ਸਬੰਧੀ ਪੋਸਟਰ ਜਾਰੀ ਕੀਤਾ ਗਿਆ। ਸੇਵਾ ਦਲ ਦੇ ਮੈਂਬਰਾਂ ਵੱਲੋਂ ਇੱਥੇ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿੱਚ ਕੀਤੀ ਮੀਟਿੰਗ ਦੌਰਾਨ ਗੁਰਦੁਆਰਾ ਸਾਹਿਬ ਦੇ ਮੈਨੇਜ਼ਰ ਭਾਈ ਨੱਥਾ ਸਿੰਘ ਵੱਲੋਂ ਇਹ ਪੋਸਟਰ ਜਾਰੀ ਕਰਦਿਆਂ ਚੇਤਨਾ ਮਾਰਚ ਲਈ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਵਾਇਆ। ਇਸ ਮੌਕੇ ਪ੍ਰਧਾਨ ਰਾਜਿੰਦਰ ਸਿੰਘ ਨਸਰਾਲੀ, ਜਨਰਲ ਸਕੱਤਰ ਬਲਦੇਵ ਸਿੰਘ, ਕੈਸ਼ੀਅਰ ਨਸੀਬ ਸਿੰਘ, ਨੰਬਰਦਾਰ ਅਜੈਬ ਸਿੰਘ, ਬਾਬਾ ਸਰਵਣ ਦਾਸ, ਗੁਰਬਖਸ਼ ਸਿੰਘ, ਰਣਧੀਰ ਸਿੰਘ, ਜੋਰਾ ਸਿੰਘ, ਪ੍ਰਿੰਸੀਪਲ ਹਰਚਰਨਕੰਵਲਜੀਤ ਸਿੰਘ, ਨਰਿੰਦਰ ਸਿੰਘ ਆਦਿ ਹਾਜ਼ਰ ਸਨ।
ਗੜ੍ਹੀ ਚਮਕੌਰ ਦੇ ਸ਼ਹੀਦਾਂ ਦੀ ਯਾਦ ’ਚ ਸਮਾਗਮ 26 ਨੂੰ



