ਚੰਡੀਗੜ੍ਹ, 17 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਰਕਾਰ ਨੇ ਮਾਨਸਿਕ ਤੌਰ ’ਤੇ ਅਸਮਰੱਥ ਅਤੇ ਬਿਮਾਰੀ ਕਾਰਨ ਜ਼ਿੰਦਗੀ ਦੇ ਆਖਰੀ ਪੜਾਅ ’ਤੇ ਪੁੱਜੇ ਉਮਰ ਕੈਦੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨੀਤੀ ਵਿੱਚ ਸੋਧ ਕਰਨ ਦਾ ਫ਼ੈਸਲਾ ਕੀਤਾ ਹੈ। ਮਾਨਸਿਕ ਤੌਰ ’ਤੇ ਅਸਮਰੱਥ ਅਤੇ ਕੈਂਸਰ, ਏਡਜ਼ ਜਾਂ ਗੁਰਦਿਆਂ ਦੇ ਫ਼ੇਲ੍ਹ ਹੋਣ ਦੀਆਂ ਵਰਗੀਆਂ ਬਿਮਾਰੀਆਂ ਵਾਲੇ ਜ਼ਿੰਦਗੀ ਦੇ ਆਖਰੀ ਪੜਾਅ ’ਤੇ ਪੁੱਜੇ ਉਮਰ ਕੈਦੀਆਂ ਨੂੰ ਸਮੇਂ ਤੋਂ ਪਹਿਲਾਂ ਰਿਹਾਈ ਨਾਲ ਸਬੰਧਤ ਨੀਤੀ ਵਿੱਚ ਤਬਦੀਲੀ ਨਾਲ ਵੱਡੀ ਰਾਹਤ ਮਿਲੇਗੀ। ਮਾਨਸਿਕ ਤੌਰ ’ਤੇ ਅਸਮਰੱਥ ਜਾਂ ਗੰਭੀਰ ਬਿਮਾਰੀ ਨਾਲ ਪੀੜਤ 10 ਸਾਲ ਦੀ ਸਜ਼ਾ (ਸਮੇਤ ਜਾਂ ਬਿਨਾਂ ਮੁਆਫ਼ੀ) ਪੂਰੀ ਕਰਨ ਵਾਲੇ ਉਮਰ ਕੈਦੀ ਨੂੰ ਸਮੇਂ ਤੋਂ ਪਹਿਲਾਂ ਰਿਹਾਈ ਨਾਲ ਸਬੰਧਤ ਨੀਤੀ ’ਚ ਸੋਧ ਕਾਰਨ ਰਾਹਤ ਮਿਲੇਗੀ ਅਤੇ ਉਹ ਆਪਣੀ ਸਜ਼ਾ ਪੂਰੀ ਕਰਨ ਤੋਂ ਪਹਿਲਾਂ ਰਿਹਾ ਹੋ ਸਕਣਗੇ।



