ਚੰਡੀਗੜ੍ਹ, 17 ਨਵੰਬਰ (ਪੰਜਾਬ ਟਾਇਮਜ਼ ਬਿਊਰੋ)-Êਪੰਜਾਬ ਵਿਧਾਨ ਸਭਾ ਦਾ ਤਿੰਨ ਦਿਨਾ ਸਰਦ ਰੁੱਤ ਇਜਲਾਸ 27 ਨਵੰਬਰ ਤੋਂ 29 ਨਵੰਬਰ, 2017 ਤੱਕ ਹੋਵੇਗਾ। ਇਹ ਫੈਸਲਾ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਕੀਤਾ ਗਿਆ।
ਮੰਤਰੀ ਮੰਡਲ ਵੱਲੋਂ ਹਰੇਕ ਬੁੱਧਵਾਰ ਨੂੰ ਬਾਅਦ ਦੁਪਹਿਰ ਤਿੰਨ ਵਜੇ ਮਿਲਣ ’ਤੇ ਸਹਿਮਤੀ ਜ਼ਾਹਰ ਕੀਤੀ ਗਈ ਤਾਂ ਕਿ ਸਰਕਾਰ ਦੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਕਾਂਗਰਸ ਸਰਕਾਰ ਵੱਲੋਂ ਸ਼ੁਰੂ ਕੀਤੇ ਸੁਧਾਰ ਕਦਮਾਂ ਨੂੰ ਹੁਲਾਰਾ ਦਿੱਤਾ ਜਾ ਸਕੇ। ਮੰਤਰੀ ਮੰਡਲ ਦੇ ਇਸ ਫੈਸਲੇ ਨਾਲ ਭਾਰਤੀ ਸੰਵਿਧਾਨ ਦੀ ਧਾਰਾ 174 (1) ਤਹਿਤ 15ਵੀਂ ਵਿਧਾਨ ਸਭਾ ਦੇ ਤੀਜਾ ਇਜਲਾਸ ਸੱਦਣ ਲਈ ਪੰਜਾਬ ਦੇ ਰਾਜਪਾਲ ਨੂੰ ਅਧਿਕਾਰਤ ਕੀਤਾ ਗਿਆ ਹੈ।



