Skip to content
Independent perspectives. Global stories.
BREAKING

ਡੀਸੀ ਸੰਗਰੂਰ ਵੱਲੋਂ ਸਰਕਾਰੀ ਮੈਰੀਟੋਰੀਅਸ ਸਕੂਲ ਦਾ ਦੌਰਾ, ਅਧਿਆਪਕਾਂ ਨਾਲ ਵਿਚਾਰ ਵਟਾਂਦਰਾ

Share this story

ਸੰਗਰੂਰ, 18 ਨਵੰਬਰ (ਸੰਜੀਵ ਸਿੰਗਲਾ)- ਡਿਪਟੀ ਕਮਿਸ਼ਨਰ ਸ਼੍ਰੀ ਅਮਰਪ੍ਰਤਾਪ ਸਿੰਘ ਵਿਰਕ ਵਲੋਂ ਅਜ ਸਰਕਾਰੀ ਮੈਰੀਟੋਰੀਅਸ ਸਕੂਲ ਘਾਬਦਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਕੂਲ ਦੇ ਅਧਿਆਪਕਾਂ ਦਾ ਮਨੋਬਲ ਉਚਾ ਚੁਕਣ ਲਈ ਉਨ੍ਹਾਂ ਨਾਲ ਵਿਚਾਰ ਵਟਾਂਦਰਾ ਕੀਤਾ। ਡਿਪਟੀ ਕਮਿਸ਼ਨਰ ਨੇ ਸਕੂਲੀ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਬਿਹਤਰ ਭਵਿਖ ਲਈ ਲਗਾਤਾਰ ਜੁਟੇ ਰਹਿਣ ਦਾ ਸਦਾ ਦਿਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਮਿਆਰੀ ਭਵਿਖ ਨੂੰ ਯਕੀਨੀ ਬਣਾਉਣ ਵਿਚ ਅਧਿਆਪਕ ਵਰਗ ਦਾ ਵਡਮੁਲਾ ਯੋਗਦਾਨ ਹੁੰਦਾ ਹੈ ਅਤੇ ਅਧਿਆਪਕ ਵਰਗ ਵੱਲੋਂ ਦਿਤੀ ਜਾਣ ਵਾਲੀ ਸੇਧ ਵਿਦਿਆਰਥੀਆਂ ਨੂੰ ਵਡੀਆਂ ਮਲਾਂ ਮਾਰਨ ਦੇ ਸਮਰਥ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਲਗਨ ਅਤੇ ਮਿਹਨਤ ਦੇ ਨਾਲ ਆਪਣੀ ਡਿਊਟੀ ਪ੍ਰਤੀ ਸਮਰਪਿਤ ਹੋਣਾ ਸਭ ਦਾ ਨੈਤਿਕ ਫਰਜ਼ ਹੈ ਅਤੇ ਜੀਵਨ ‘ਚ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕਰਕੇ ਆਪਣੀ ਸੋਚ ਨੂੰ ਸਾਕਾਰਾਤਮਕ ਬਣਾਉਣ ਲਈ ਯਤਨ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਭਰੋਸਾ ਦਿਤਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਅਧਿਆਪਕ ਵਰਗ ਅਤੇ ਵਿਦਿਆਰਥੀਆਂ ਦੀ ਸੁਰਖਿਆ ਅਤੇ ਸੁਚਜੀ ਅਗਵਾਈ ਲਈ ਵਚਨਬਧ ਹੈ । ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਉਹ ਬਿਨਾਂ ਕਿਸੇ ਡਰ, ਭੈਅ ਅਤੇ ਚਿੰਤਾ ਤੋਂ ਵਿਦਿਆਰਥੀਆਂ ਨੂੰ ਮਿਆਰੀ ਸਿਖਿਆ ਮੁਹਈਆ ਕਰਵਾਉਣ। ਇਸ ਮੌਕੇ ਐਸ.ਡੀ.ਐਮ ਸੰਗਰੂਰ ਸ਼੍ਰੀ ਅਵਿਕੇਸ਼ ਗੁਪਤਾ ਅਤੇ ਸਕੂਲ ਦੇ ਡਾਇਰੈਕਟਰ ਸ. ਗੁਲਾਬ ਸਿੰਘ ਵੀ ਮੌਜੂਦ ਸਨ।

WRITTEN BY