Skip to content
Independent perspectives. Global stories.
BREAKING

ਅੰਮ੍ਰਿਤਸਰ ਵਿਖੇ ਹੋਣਗੀਆਂ ਲੜਕੀਆਂ ਦੀਆਂ ਸੂਬਾ ਪੱਧਰੀ ਖੇਡਾਂ

Share this story

ਅੰਮ੍ਰਿਤਸਰ, 18 ਨਵੰਬਰ (ਦਵਾਰਕਾ ਨਾਥ ਰਾਣਾ)- ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ 27 ਤੋਂ 29 ਨਵੰਬਰ ਲੜਕੀਆਂ ਦੇ ਅੰਡਰ 17 ਸੂਬਾ ਪੱਧਰੀ ਖੇਡ ਮੁਕਾਬਲੇ ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿਖੇ ਕਰਵਾਏ ਜਾ ਰਹੇ ਹਨ, ਜਿਸ ਦੀ ਮੇਜਬਾਨੀ ਅੰਮ੍ਰਿਤਸਰ ਸ਼ਹਿਰ ਕਰੇਗਾ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਕੁਮਾਰ ਨੇ ਮੀਟਿੰਗ ਕਰਦਿਆਂ ਕਿਹਾ ਕਿ ਸ੍ਰ ਨਵਜੋਤ ਸਿੰਘ ਸਿੱਧੂ ਸਥਾਨਕ ਸਰਕਾਰਾਂ ਮੰਤਰੀ ਪੰਜਾਬ 27 ਨਵੰਬਰ, 2017 ਨੂੰ ਸਵੇਰੇ 11:00 ਵਜੇ ਖੇਡਾਂ ਦਾ ਉਦਘਾਟਨ ਕਰਨਗੇ।  ਇਹ ਖੇਡਾਂ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਣਗੀਆਂ। ਖੇਡ ਮੁਕਾਬਲਿਆਂ ਵਿੱਚ ਹਾਕੀ, ਕਬੱਡੀ, ਹੈਂਡਬਾਲ, ਵੇਟ ਲਿਫਟਿੰਗ, ਕੁਸ਼ਤੀ, ਅਥਲੈਟਿਕਸ, ਬਾਸਕਿਟਬਾਲ, ਫੁੱਟਬਾਲ, ਵਾਲੀਵਾਲ ਅਤੇ ਜੂਡੋ ਸਮੇਤ ਬਹੁਤ ਸਾਰੇ ਹੋਰ ਮੁਕਾਬਲੇ ਹੋਣਗੇ। ਉਨ੍ਹਾਂ ਨੇ  ਦੱਸਿਆ ਕਿ ਗੁਰੂ ਨਾਨਕ ਸਟੇਡੀਅਮ ਵਿਖੇ ਖੇਡਾਂ ਦਾ ਉਦਘਾਟਨ 27 ਨਵੰਬਰ ਨੂੰ ਸਵੇਰੇ 11 ਵਜੇ ਹੋਵੇਗਾ ਅਤੇ 29 ਨਵੰਬਰ ਨੂੰ ਬਾਅਦ ਦੁਪਹਿਰ ਸਮਾਪਤੀ ਸਮਾਰੋਹ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡ ਮੁਕਾਬਲਿਆਂ ਵਿਚ 2200 ਤੋਂ ਵੱਧ ਖਿਡਾਰੀ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੇ ਰਹਿਣ-ਸਹਿਣ, ਖਾਣ-ਪੀਣ ਤੇ ਹੋਰ ਸਹੂਲਤਾਂ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਇਸ ਲਈ ਵੱਖ ਵੱਖ ਵਿਭਾਗਾਂ ਦੀਆਂ ਕਮੇਟੀਆਂ ਗਠਿਤ ਕਰ ਦਿੱਤੀਆਂ ਗਈਆਂ ਹਨ ਜੋ ਕਿ ਖਿਡਾਰੀਆਂ ਦੇ ਰਹਿਣ-ਸਹਿਣ, ਲਿਜਾਣ ਅਤੇ ਖਾਣ ਪੀਣ ਦਾ ਪ੍ਰਬੰਧ ਕਰਨਗੀਆਂ।  ਇਸ ਤੋਂ ਇਲਾਵਾ ਮੁਕਾਬਲਿਆਂ ਦੌਰਾਨ ਮੈਡੀਕਲ ਸਹੂਲਤ ਮੁਹੱਈਆ ਕਰਵਾਉਣ ਤੋਂ ਇਲਾਵਾ ਖਿਡਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵੀ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਇਹ ਖੇਡਾਂ ਵੱਖ-ਵੱਖ ਸਥਾਨਾਂ ਤੇ ਹੋਣਗੀਆਂ ਜਿਵੇਂ ਕਿ ਹਾਕੀ, ਕਬੱਡੀ, ਬਾਸਕਿਟਬਾਲ, ਵਾਲੀਬਾਲ, ਹੈਂਡਬਾਲ, ਜੂਡੋ ਤੇ ਫੁੱਟਬਾਲ ਦੇ ਮੁਕਾਬਲੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਕੁਸ਼ਤੀ ਦੇ ਮੁਕਾਬਲੇ ਗੋਲਬਾਗ ਸਟੇਡੀਅਮ, ਹਾਕੀ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ, ਵੇਟ ਲਿਫਟਿੰਗ ਦੇ ਮੁਕਾਬਲੇ ਡੀ.ਏ.ਵੀ. ਕਾਲਜ ਦੇ ਸਟੇਡੀਅਮ ਸ਼ਾਸ਼ਤਰੀ ਨਗਰ, ਅਥਲੈਟਿਕਸ ਦੇ ਮੁਕਾਬਲੇ ਗੁਰੂ ਨਾਨਕ ਸਟੇਡੀਅਮ ਅਤੇ ਜੂਡੋ ਦੇ ਮੁਕਾਬਲੇ ਗੁਰੂ ਨਾਨਕ ਸਕੂਲ ਅੰਮ੍ਰਿਤਸਰ ਘਿਓ ਮੰਡੀ ਵਿਖੇ ਹੋਣਗੇ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਅੰਮ੍ਰਿਤਸਰ ਜਿਲ੍ਹੇ ਲਈ ਬੜੇ ਮਾਣ ਦੀ ਗੱਲ ਹੈ ਕਿ ਇਹ ਖੇਡਾਂ ਅੰਮ੍ਰਿਤਸਰ ਵਿਖੇ ਹੋ ਰਹੀਆਂ ਹਨ। ਉਨ੍ਹਾਂ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀਆਂ ਡਿਊਟੀਆਂ ਗੰਭੀਰਤਾ ਨਾਲ ਲੈਣ ਅਤੇ ਪੂਰੀ ਤਨਦੇਹੀ ਨਾਲ ਨਿਭਾਉਣ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਸੌਰਵ ਕੁਮਾਰ ਜਾਇੰਟ ਕਮਿਸ਼ਨਰ ਨਗਰ ਨਿਗਮ, ਸ: ਗੁਰਲਾਲ ਸਿੰਘ ਰਿਆੜ, ਮੈਡਮ ਜਸਵੰਤ ਕੌਰ ਏ:ਡੀ:ਸੀ:ਪੀ ਟ੍ਰੈਫਿਕ, ਸ੍ਰੀ ਸਵਰਣ ਸਿੰਘ ਜਿਲ੍ਹਾ ਮੰਡੀ ਅਫਸਰ, ਸ੍ਰ ਗੁਰਿੰਦਰ ਸਿੰਘ ਹੁੰਦਲ ਸੀਨੀਅਰ ਸਹਾਇਕ ਦਫਤਰ  ਜਿਲ੍ਹਾ ਖੇਡ ਅਫ਼ਸਰ ਤੋਂ ਇਲਾਵਾ ਵੱਖ-ਵੱਖ  ਸਕੂਲਾਂ ਦੇ ਪ੍ਰਿੰਸੀਪਲ ਵੀ ਹਾਜ਼ਰ ਸਨ।

WRITTEN BY