Skip to content
Independent perspectives. Global stories.
BREAKING

ਖਾਲਸਾ ਸਕੂਲ ਵਿਖੇ ਕਰਵਾਇਆ ਖੇਡ ਸਮਾਰੋਹ ਸੱਭਿਆਚਾਰਕ ਪ੍ਰੋਗਰਾਮ ਵੀ ਕੀਤਾ ਗਿਆ ਪੇਸ਼

Share this story

ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ (ਦਵਿੰਦਰਪਾਲ ਸਿੰਘ, ਅੰਕੁਸ਼)- ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅਧੀਨ ਚੱਲ ਰਹੇ ਐਸ. ਜੀ. ਐਸ. ਖਾਲਸਾ. ਸੀ.ਸੈਕੰ. ਸਕੂਲ, ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਾਇਮਰੀ ਵਿੰਗ ਵਿੱਚ ਖੇਡ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਸਕੂਲ ਪ੍ਰਧਾਨ ਇਕਬਾਲ ਸਿੰਘ ਲਾਲਪੁਰਾ ਅਤੇ ਮੈਡਮ ਹਰਦੀਪ ਕੌਰ ਲਾਲਪੁਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਪ੍ਰਿੰਸੀਪਲ ਮੈਡਮ ਸੁਖਪਾਲ ਕੌਰ ਵਾਲੀਆ ਵੱਲੋਂ ਮੁੱਖ ਮਹਿਮਾਨ, ਪਤਵੰਤੇ ਸੱਜਣਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ‘‘ਜੀ ਆਇਆਂ ਨੂੰ‘‘ ਕਿਹਾ ਗਿਆ। ਮੁੱਖ ਮਹਿਮਾਨ ਵੱਲੋਂ ਖੇਡਾਂ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਗੁਰਿੰਦਰ ਸਿੰਘ ਕੰਦੋਲਾ ਦੀ ਕਮਾਂਡ ਹੇਠ ਪਹਿਲਾਂ ਝੰਡਾ ਲਹਿਰਾਉਣ ਅਤੇ ਵਿਦਿਆਰਥੀਆਂ ਦੁਆਰਾ ਮਾਰਚ ਪਾਸਟ ਕਰਨ ਰਸਮ ਅਦਾ ਕੀਤੀ ਗਈ। ਛੋਟੇ-ਛੋਟੇ ਬੱਚਿਆਂ ਦੁਆਰਾ ਕਲਾਸ ਵਾਈਜ਼ ਵੱਖ-ਵੱਖ ਤਰ੍ਹਾਂ ਦੀਆਂ ਦੌੜਾਂ ਜਿਵੇ ਸਪੂਨ, ਲੈਮਨ ਰੇਸ, ਡੱਡੂ ਰੇਸ, ਲੇਮ ਰੇਸ ਆਦਿ ਕਰਵਾਈਆਂ ਗਈਆਂ। ਵਿਦਿਆਰਥੀਆਂ ਦੇ ਮਾਪਿਆਂ ਦੁਆਰਾ ਵੀ ਖੇਡਾਂ ਵਿੱਚ ਹਿੱਸਾ ਲਿਆ ਗਿਆ, ਇਸ ਦੇ ਨਾਲ ਹੀ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ, ਉਪਰੰਤ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਦੁਆਰਾ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਖਿਡਾਰੀਆਂ ਨੂੰ ਮੈਡਲ ਦਿੱਤੇ ਗਏ। ਇਸ ਮੌਕੇ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਨਰਸਰੀ ਤੋਂ ਦੂਜੀ ਜਮਾਤ ਤੱਕ ਇਸ ਵਿੰਗ ਨੂੰ ਸਮਾਰਟ ਕਲਾਸ ਰੂਮਜ਼ ਦਿੱਤੇ ਗਏ ਹਨ ਅਤੇ ਹਰ ਸਾਲ ਅੱਗੇ ਵਧਣ ਵਾਲੀ ਕਲਾਸ ਨੂੰ ਸਮਾਰਟ ਕਲਾਸ ਬਣਾਇਆ ਜਾਵੇਗਾ ਤਾਂ ਜ਼ੋ ਇਸ ਇਲਾਕੇ ਦੇ ਬੱਚਿਆਂ ਨੂੰ ਸਸਤੀ ਅਤੇ ਮਿਆਰੀ ਵਿੱਦਿਆ ਦਿੱਤੀ ਜਾ ਸਕੇ। ਮਾਪਿਆਂ ਦੇ ਪੂਰਨ ਸਹਿਯੋਗ ਦੇਣ ਲਈ ਉਹਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਟੇਜ਼ ਸੰਚਾਲਨ ਮੈਡਮ ਹਰਪ੍ਰੀਤ ਕੌਰ ਅਤੇ ਹਰਕੀਰਤ ਸਿੰਘ ਦੁਆਰਾ ਕੀਤਾ ਗਿਆ। ਇਸ ਸਮੇਂ ਜਥੇ: ਸੰਤੋਖ ਸਿੰਘ, ਅਵਤਾਰ ਸਿੰਘ ਟੌਹੜਾ, ਮੈਡਮ ਇਕਬਾਲ ਕੌਰ, ਪ੍ਰਿੰ: ਗੁਰਮਿੰਦਰ ਸਿੰਘ ਭੁੱਲਰ, ਪ੍ਰਿੰ:ਮਨਾਲੀ ਸਿੰਘ, ਮੈਡਮ ਹਰਪ੍ਰੀਤ ਕੌਰ, ਹਰਸ਼ਦੀਪ ਕੌਰ, ਬਲਜੀਤ ਕੌਰ, ਅਮਨਦੀਪ ਕੌਰ, ਪਰਮਜੀਤ ਕੌਰ, ਹਰਵਿੰਦਰ ਕੌਰ, ਪ੍ਰਭਜੋਤ ਕੌਰ, ਸਤਨਾਮ ਕੌਰ ਅਤੇ ਸਮੂਹ ਸਟਾਫ ਹਾਜ਼ਰ ਸੀ।

WRITTEN BY