ਯੇਰੁਸ਼ਲਮ- ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ 14 ਜਨਵਰੀ ਤੋਂ ਆਪਣੀ 4 ਦਿਨੀਂ ਭਾਰਤ ਯਾਤਰਾ ਆਰੰਭ ਕਰਨਗੇ। ਸੂਤਰਾਂ ਨੇ ਇਹ ਜਾਣਕਾਰੀ ਦਿਤੀ ਹੈ। ਕਰੀਬ 6 ਮਹੀਨੇ ਪਹਿਲਾਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯਹੂਦੀ ਰਾਸ਼ਟਰ ਦਾ ਦੌਰਾ ਕੀਤਾ ਸੀ। ਸਾਲ 1992 ਵਿਚ ਦੋਵਾਂ ਦੇਸ਼ਾਂ ਵਿਚਕਾਰ ਕੂਟਨੀਤਕ ਸਬੰਧ ਬਣਨ ਤੋਂ ਬਾਅਦ ਬੈਂਜਾਮਿਨ ਨੇਤਨਯਾਹੂ ਭਾਰਤ ਦਾ ਦੌਰਾ ਕਰਨ ਵਾਲੇ ਇਜ਼ਰਾਇਲ ਦੇ ਦੂਜੇ ਪ੍ਰਧਾਨ ਮੰਤਰੀ ਹੋਣਗੇ।
ਇਜ਼ਰਾਇਲੀ ਪ੍ਰਧਾਨ ਮੰਤਰੀ 14 ਜਨਵਰੀ ਤੋਂ ਭਾਰਤ ਦੀ 4 ਰੋਜ਼ਾ ਯਾਤਰਾ ’ਤੇ ਆਉਣਗੇ


