Skip to content
Independent perspectives. Global stories.
BREAKING

ਅਕਾਲੀ ਦਲ ਦੇ ਪ੍ਰਧਾਨ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗਾਂ

Share this story

ਚੰਡੀਗੜ੍ਹ, 23 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆ ਰਹੀਆਂ ਚੋਣਾਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਬਾਰੇ ਵਿਚਾਰ ਜਾਣਨ ਲਈ ਅਜ 80 ਤੋਂ ਵਧੇਰੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗਾਂ ਕੀਤੀਆਂ।ਅਕਾਲੀ ਦਲ ਦੇ ਪ੍ਰਧਾਨ ਵੱਲੋਂ ਸ਼੍ਰੋਮਣੀ ਕਮੇਟੀ ਦੇ ਇਕਲੇ-ਇਕੱਲੇ ਮੈਂਬਰ ਨਾਲ ਕੀਤੀਆਂ ਇਨ੍ਹਾਂ ਮੀਟਿੰਗਾਂ ਵਿਚ ਮੈਂਬਰਾਂ ਨੇ ਚੋਣਾਂ ਅਤੇ ਪੰਥਕ ਮੁਦਿਆਂ ਬਾਰੇ ਖੁਲ੍ਹ ਕੇ ਆਪਣੇ ਵਿਚਾਰ ਪੇਸ਼ ਕੀਤੇ। ਅਜ ਪਾਰਟੀ ਦੇ ਮੁਖ ਦਫਤਰ ਵਿਚ ਹੋਈਆਂ ਇਹਨਾਂ ਮੀਟਿੰਗਾਂ ਵਿਚ ਭਾਗ ਲੈਣ ਲਈ ਅੰਮ੍ਰਿਤਸਰ,ਤਰਨ ਤਾਰਨ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ,ਲੁਧਿਆਣਾ, ਪਟਿਆਲਾ, ਫਤਿਹਗੜ੍ਹ ਸਾਹਿਬ , ਮੋਹਾਲੀ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਪੁਜੇ। ਬਾਕੀ ਰਹਿੰਦੇ ਕਮੇਟੀ ਮੈਂਬਰ ਵੀ ਜਲਦੀ ਹੀ ਅਕਾਲੀ ਦਲ ਦੇ ਪ੍ਰਧਾਨ ਨਾਲ ਮੁਲਾਕਾਤ ਕਰਨਗੇ।

WRITTEN BY