Skip to content
Independent perspectives. Global stories.
BREAKING

ਖ਼ਾਲਸਾ ਕਾਲਜ ਪਟਿਆਲਾ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ

Share this story

ਪਟਿਆਲਾ -ਜਨਰਲ ਸ਼ਿਵਦੇਵ ਸਿੰਘ ਦੀਵਾਨ ਗੁਰਬਚਨ ਸਿੰਘ ਖ਼ਾਲਸਾ ਕਾਲਜ ਪਟਿਆਲਾ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੀ.ਜੀ. ਸੰਗੀਤ ਵਿਭਾਗ ਦੇ ਮੁਖੀ ਡਾ. ਜਗਜੀਤ ਸਿੰਘ, ਡਾ. ਤੇਜਿੰਦਰਪਾਲ ਸਿੰਘ ਅਤੇ ਡਾ. ਗੌਰੀ ਖੰਨਾ ਨੇ ਗੁਰੂ ਤੇਗ਼ ਬਹਾਦਰ ਜੀ ਦੀ ਬਾਣੀ ਦਾ ਰਸ ਭਿੰਨਾ ਕੀਰਤਨ ਕਰਕੇ ਗੁਰੂ ਸਾਹਿਬਾਨ ਨੂੰ ਭਾਵ ਪੂਰਨ ਸਰਧਾਂਜਲੀ ਭੇਟ ਕੀਤੀ। ਇਸ ਮੌਕੇ ਡਾ. ਕਸ਼ਮੀਰ ਸਿੰਘ ਡਾਇਰੈਕਟਰ-ਪ੍ਰਿੰਸੀਪਲ ਮਾਤਾ ਗੁਜ਼ਰੀ ਕਾਲਜ ਫਤਹਿਗੜ੍ਹ ਸਾਹਿਬ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਡਾ. ਕਸ਼ਮੀਰ ਸਿੰਘ ਨੇ ਬੋਲਦੇ ਹੋਏ ਕਿਹਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਇਕ ਲਾਸਾਨੀ ਸ਼ਹਾਦਤ ਹੈ, ਇਸ ਤਰ੍ਹਾਂ ਦੀ ਮਿਸਾਲ ਪੂਰੇ ਵਿਸ਼ਵ ਵਿਚ ਕਿਤੇ ਨਹੀਂ ਮਿਲਦੀ ਕਿ ਜਿਥੇ ਇਕ ਧਰਮ ਦੇ ਆਗੂ ਨੇ ਆਪਣੇ ਧਰਮ ਤੋਂ ਇਲਾਵਾ ਕਿਸੇ ਦੂਸਰੇ ਧਰਮ ਨੂੰ ਬਚਾਉਣ ਲਈ ਸ਼ਹਾਦਤ ਦਿੱਤੀ ਹੋਵੇ। ਉਹਨਾਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸਿਧਾਂਤਾਂ ਅਤੇ ਜੀਵਨ ਬਾਰੇ ਮਹੱਤਵਪੂਰਨ ਗੱਲਾਂ ਸਾਂਝੀਆਂ ਕਰਦੇ ਹੋਏ ਉਹਨਾਂ ਦੇ ਸ਼ਹੀਦੀ ਦਿਹਾੜੇ ਤੇ ਸਮੂਹ ਸਾਧ ਸੰਗਤ ਨੂੰ ਇਸ ਤਰ੍ਹਾਂ ਦਾ ਜੀਵਨ ਅਪਨਾਉਣ ਲਈ ਜ਼ੋਰ ਦਿੱਤਾ ਅਤੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਅਹਿਮ ਹੈ। ਇਸ ਮੌਕੇ ਡਾ. ਕਸ਼ਮੀਰ ਸਿੰਘ ਨੂੰ ਡਾਇਰੈਕਟਰ-ਪ੍ਰਿੰਸੀਪਲ ਮਾਤਾ ਗੁਜ਼ਰੀ ਕਾਲਜ ਫਤਹਿਗੜ੍ਹ ਸਾਹਿਬ ਬਣਨ ’ਤੇ ਮੁਬਾਰਕਬਾਦ ਦਿੰਦਿਆ ਹੋਇਆ ਸਨਮਾਤਨ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉਭਾ ਨੇ ਡਾ. ਕਸ਼ਮੀਰ ਸਿੰਘ ਨੂੰ ਜੀ ਆਇਆਂ ਕਰਦੇ ਹੋਏ ਕਿਹਾ ਕਿ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਮਨੁੱਖੀ ਅਧਿਕਾਰਾਂ ਦੀ ਰਾਖੀ ਦੀ ਸਭ ਤੋਂ ਵੱਡੀ ਮਿਸਾਲ ਹੈ। ਉਹਨਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਹਿੰਦ ਦੀ ਚਾਦਰ ਬਣ ਕੇ ਸਮੁੱਚੇ ਭਾਰਤ ਦੇ ਧਰਮਾਂ ਦੀ ਰਾਖੀ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਹੈ। ਸਾਨੂੰ ਪ੍ਰਮਾਤਮਾ ਦਾ ਸ਼ੁਕਰਾਨਾ ਕਰਨਾ ਚਾਹੀਦਾ ਹੈ ਕਿ ਅਸੀਂ ਮਨੁੱਖ ਦੀ ਜ਼ਿੰਦਗੀ ਜੀ ਰਹੇ ਹਾਂ। ਇਸ ਮੌਕੇ ਕਾਲਜ ਦਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

WRITTEN BY