Skip to content
Independent perspectives. Global stories.
BREAKING

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਨੌਵੇ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ ਮਨਾਇਆ

Share this story

ਜਲ਼ੰਧਰ, 23ਨਵੰਬਰ (ਪੰਜਾਬ ਟਾਇਮਜ਼ ਬਿਊਰੋ)-ਅੱਜ ਗੁਰਦੁਆਰਾ ਸ੍ਰੀ ਗੁਰੂੁ ਸਿੰਘ ਸਭਾ (ਰਜਿ.) ਮਾਡਲ ਟਾਊਨ ਜਲੰਧਰ ਵਿਖੇ, ਨੋਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਦਾ ਪਾਵਨ ਸ਼ਹੀਦੀ ਦਿਹਾੜੇ ਤੇ ਵਿਸ਼ੇਸ਼ ਦੀਵਾਨ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਸਜਾਏ ਗਏ।ਪ੍ਰਧਾਨ ਸ. ਅਜੀਤ ਸਿੰਘ ਸੇਠੀ ਜੀ ਨੇ ਦੱਸਿਆ ਕਿ ਗਿਆਨੀ ਅਜੀਤ ਸਿੰਘ ਜੀ ਰਤਨ ਨੇ ਨੋਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਜੀ ਦੀ ਬਾਣੀ ਅਤੇ ਜੀਵਨ ਉਪਰ ਚਾਨਣਾ ਪਾਉਂਦੇ ਹੋਏ ਸਮੂਹ ਸੰਗਤ ਨੂੰ ਗੁਰੂ ਸਾਹਿਬ ਜੀ ਦੇ ਦਸੇ ਹੋਏ ਸਿਧਾਂਤਾ ਅਤੇ ਅਕਾਲਪੁਰਖ ਦੇ ਨਾਮ ਸਿਮਰਨ ਨਾਲ ਜੁੜਣ ਦੀ ਅਪੀਲ ਕੀਤੀ।ਇਸ ਮੌਕੇ ਭਾਈ ਅਰਵਿੰਦਰ ਸਿੰਘ ਜੀ ਅਤੇ ਨਵਨੀਤ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ.) ਮਾਡਲ ਟਾਊਨ ਜਲੰਧਰ, ਨੇ ਗੁਰਬਾਣੀ ਦ ਰਸ-ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਸ਼ਾਮ ਦੇ ਦੀਵਾਨ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਦਿਆਲਯ ਦਿੱਲੀ ਤੋਂ ਆਏ ਹੋਏ ਬੱਚਿਆਂ ਨੇ ਗੁਰਬਾਣੀ ਦਾ ਰਸ-ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਅਜੀਤ ਸਿੰਘ ਸੇਠੀ ਜੀ ਅਤੇ ਮੈਂਬਰ ਸਾਹਿਬਾਨ ਸ. ਮੋਹਿੰਦਰਜੀਤ ਸਿੰਘ, ਸ. ਕੰਵਲਜੀਤ ਸਿੰਘ ਕੋਛੜ, ਸ. ਗਗਨਦੀਪ ਸਿੰਘ ਸੇਠੀ, ਡਾ. ਐਚ. ਐਮ. ਹੁਰੀਆ, ਅਤੇ ਸ਼ਹਿਰ ਦੀਆਂ ਪ੍ਰੱਮੁਖ ਹਸਤੀਆਂ ਨੇ ਸੰਗਤਾਂ ਵਿਚ ਹਾਜ਼ਰੀ ਭਰੀ।

WRITTEN BY