ਸ੍ਰੀ ਅਨੰਦਪੁਰ ਸਾਹਿਬ, 23 (ਦਵਿੰਦਰਪਾਲ ਸਿੰਘ)-ਸ਼ਹੀਦਾਂ ਦੇ ਸਿਰਤਾਜ ਤਿਲਕ ਜੰਝੂ ਦੇ ਰਾਖੇ ਨੋਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੀ ਗੁਰੂ ਤੇਗਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸੀਸਗੰਜ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਇਸਤਰੀ ਸਤਿਸੰਗ ਸਭਾ ਵਲੋਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸੇ ਸੰਬੰਧ ਵਿਚ ਰਾਤ ਦੇ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਕਰਨੈਲ ਸਿੰਘ ਜੀ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਬੀਬੀ ਪਰਮਜੀਤ ਕੌਰ ਖਾਲਸਾ (ਲੁਧਿਆਣੇ) ਵਾਲੇ, ਬੀਬੀ ਜਤਿੰਦਰ ਕੌਰ ਸ਼੍ਰੀ ਅਨੰਦਪੁਰ ਸਾਹਿਬ ਵਾਲੇ, ਭਾਈ ਰਛਪਾਲ ਸਿੰਘ ਹਜੂਰੀ ਰਾਗੀ ਜੱਥਾ ਤਖਤ ਸ਼੍ਰੀ ਕੇਸਗੜ੍ਹ ਸਾਹਿਬ, ਭਾਈ ਪ੍ਰਤਾਪ ਸਿੰਘ ਅਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਵਲੋਂ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ ਬਾਣੀ ਤੇ ਆਧਾਰਿਤ ਸ਼ਬਦਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਮਾਤਾ ਗੁਰਚਰਨ ਕੌਰ ਆਦਿ ਵਲੋਂ ਵੀ ਸ਼ਹੀਦੀ ਪੁਰਬ ਦੇ ਸੰਬੰਧ ਵਿਚ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ ਅਤੇ ਗੁਰ ਸਾਹਿਬ ਜੀ ਦੀ ਸ਼ਹਾਦਤ ਤੇ ਚਾਨਣਾ ਪਾਇਆ ਗਿਆ। ਇਸ ਮੌਕੇ ਸਟੇਜ ਸੰਚਾਲਕ ਦੀ ਸੇਵਾ ਭਾਈ ਚਰਨਜੀਤ ਸਿੰਘ ਵਲੋਂ ਨਿਭਾਈ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਸ਼੍ਰੌਮਣੀ ਕਮੇਟੀ ਮੈਂਬਰ ਪ੍ਰਿੰ: ਸੁਰਿੰਦਰ ਸਿੰਘ, ਹੈਡ ਗ੍ਰੰਥੀ ਭਾਈ ਫੂਲਾ ਸਿੰਘ, ਮੈਨੇਜਰ ਰਣਜੀਤ ਸਿੰਘ, ਜੱਥੇਦਾਰ ਸੰਤੋਖ ਸਿੰਘ, ਬਾਬਾ ਜਰਨੈਲ ਸਿੰਘ, ਗੁਰਪ੍ਰੀਤ ਸਿੰਘ ਗੋਲਡੀ, ਦਵਿੰਦਰ ਸਿੰਘ ਰਾਣਾ, ਮਨਿੰਦਰਪਾਲ ਸਿੰਘ, ਤੇਜਿੰਦਰ ਸਿੰਘ ਵਾਲੀਆ, ਭਾਈ ਹਰਸਿਮਰਨ ਸਿੰਘ, ਹਰਤੇਗਬੀਰ ਸਿੰਘ ਤੇਗੀ, ਕੁਲਦੀਪ ਸਿੰਘ ਬੰਗਾ, ਦਵਿੰਦਰ ਸਿੰਘ, ਸਾਬਕਾ ਐਡੀਸ਼ਨਲ ਮੈਨੇਜਰ ਰਣਬੀਰ ਸਿੰਘ, ਬੀਬੀ ਬੀਬੀ ਮਨਜੀਤ ਕੌਰ, ਬੀਬੀ ਦਲਜੀਤ ਕੌਰ, ਬੀਬੀ ਹਰਮੀਤ ਕੌਰ, ਬੀਬੀ ਜਸਵੰਤ ਕੌਰ ਆਦਿ ਹਾਜ਼ਰ ਸਨ।
ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਮੌਕੇ ਗੁ: ਸੀਸਗੰਜ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ



