ਭਗਤਾ ਭਾਈ ਕਾ, 24 ਨਵੰਬਰ (ਸਵਰਨ ਸਿੰਘ ਭਗਤਾ)- ਸੰਤ ਬਾਬਾ ਹਜੂਰਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ ਵਿਖੇ ਬੀ.ਐਸ.ਸੀ. ਐਗਰੀਕਲਚਰ ਦੀਆਂ ਵਿਦਿਆਰਥਣਾਂ ਨੂੰ ਡਾ. ਜਸਵੀਰ ਕੌਰ ਅਤੇ ਅਮਨਦੀਪ ਕੌਰ, ਸਹਾਇਕ ਪ੍ਰੋਫੈਸਰ ਦੀ ਅਗਵਾਈ ਹੇਠ ਅਨਾਜ ਮੰਡੀ ਸੁਖਾਨੰਦ ਦਾ ਦੌਰਾ ਕਰਵਾਇਆ ਗਿਆ। ਵਿਦਿਆਰਥਣਾਂ ਨੁੰ ਝੋਨੇ ਦੀਆਂ ਵੱਖ-ਵੱਖ ਕਿਸਮਾਂ ਦੀ ਜਾਣਕਾਰੀ ਦਿੱਤੀ ਗਈ। ਵਿਦਿਆਰਥਣਾਂ ਨੇ ਛਾਣ ਲਗਾਉਣ ਦੀ ਪ੍ਰਕਿਰਿਆ ਨੂੰ ਜਾਣਿਆ। ਇਸ ਸੀਜ਼ਨ ਦੇ ਝੋਨੇ ਦਾ ਸਮਰਥਣ ਮੁੱਲ ਏ ਗਰੇਡ ਫ਼ਸਲ ਲਈ 1590/- ਰੁਪਏ ਅਤੇ ਨਾਰਮਲ ਫ਼ਸਲ ਲਈ 1550/- ਰੁਪਏ ਨਿਸਚਤ ਮੁੱਲਾਂ ਬਾਰੇ ਜਾਣਕਾਰੀ ਦਿੱਤੀ ਗਈ।ਝੋਨੇ ਵਿੱਚ ਨਮੀ ਦੀ ਮਾਤਰਾ ਕਿੰਨੀ ਹੋਣੀ ਚਾਹੀਦੀ ਹੈ ਅਤੇ ਕਿਸ ਸਕੇਲ ਤੇ ਝੋਨਾ ਏ ਗਰੇਡ ਵਿੱਚ ਰੱਖਿਆ ਜਾਂਦਾ ਹੈ, ਦੇ ਬਾਰੇ ਵੀ ਦੱਸਿਆ ਗਿਆ।
ਸੁਖਾਨੰਦ ਦੀਆਂ ਵਿਦਿਆਰਥਣਾਂ ਵੱਲੋਂ ਅਨਾਜ ਮੰਡੀ ਦਾ ਦੌਰਾ



