ਚੰਡੀਗੜ੍ਹ, 24 ਨਵੰਬਰ (ਬਲਜੀਤ ਸਿੰਘ ਬਰਾੜ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 60 ਮੈਂਬਰਾਂ ਨਾਲ ਮੁਲਾਕਾਤ ਕਰਕੇ ਕਮੇਟੀ ਦੇ ਪ੍ਰਧਾਨ ਦੀ ਆ ਰਹੀ ਚੋਣ ਬਾਰੇ ਸਾਰੇ ਮੈਂਬਰਾਂ ਦੀਆਂ ਰਾਵਾਂ ਤੋਂ ਜਾਣੂ ਹੋਣ ਦੀ ਲੰਬੀ ਪ੍ਰਕਿਰਿਆ ਨੂੰ ਮੁਕੰਮਲ ਕਰ ਲਿਆ।ਅਕਾਲੀ ਦਲ ਦੇ ਪ੍ਰਧਾਨ ਨੇ ਅਜ ਬਠਿੰਡਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਮੋਗਾ, ਬਰਨਾਲਾ, ਸੰਗਰੂਰ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ ਅਤੇ ਹਰਿਆਣਾ ਤੋਂ ਆਏ ਸ਼੍ਰੋਮਣੀ ਕਮੇਟੀ ਦੇ ਇਕਲੇ ਇਕਲੇ ਮੈਂਬਰ ਨਾਲ ਮੁਲਾਕਾਤ ਕੀਤੀ।ਲੰਘੇ ਕਲ੍ਹ ਸਰਦਾਰ ਬਾਦਲ ਨੇ 80 ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਇਕ ਇਕ ਕਰਕੇ ਮੀਟਿੰਗਾਂ ਕੀਤੀਆਂ ਸਨ।ਇਨ੍ਹਾਂ ਮੀਟਿੰਗਾਂ ਦੌਰਾਨ ਆ ਰਹੀ ਚੋਣ ਬਾਰੇ ਪੁਛਣ ਤੋਂ ਇਲਾਵਾ ਅਕਾਲੀ ਦਲ ਦੇ ਪ੍ਰਧਾਨ ਨੇ ਸ਼੍ਰੋਮਣੀ ਕਮੇਟੀ ਦੁਆਰਾ ਵਲੋਂ ਧਰਮ ਪ੍ਰਚਾਰ ਅਤੇ ਹੋਰ ਲੋਕ ਭਲਾਈ ਕੰਮਾਂ ਵਾਸਤੇ ਚੁਕੇ ਜਾ ਰਹੇ ਕਦਮਾਂ ਬਾਰੇ ਵੀ ਕਮੇਟੀ ਮੈਂਬਰਾਂ ਦੇ ਵਿਚਾਰ ਜਾਣੇ।
ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਦਾ ਸਿਲਸਿਲਾ ਜਾਰੀ



