ਸ਼੍ਰੀ ਚਮਕੌਰ ਸਾਹਿਬ, 24 ਨਵੰਬਰ, (ਅਮਰਜੀਤ ਸਿੰਘ ਕਲਸੀ)-ਸਥਾਨਕ ਸ਼ਿਵਾਲਿਕ ਮਾਡਲ ਹਾਈ ਸਕੂਲ ਵਿਖੇ ਸੁੰਦਰ ਲਿਖਾਈ, ਕਵਿਤਾ ਰਚਨਾ, ਕਵਿਤਾ ਉਚਾਰਨ, ਮਿੰਨੀ ਕਹਾਣੀ ਤੇ ਲੇਖ ਰਚਨਾ, ਕਵੀਸ਼ਰੀ, ਗੀਤ ਅਤੇ ਹੋਰ ਵੱਖੋਂ-ਵੱਖ ਸੱਭਿਆਚਾਰਕ ਗਤੀਵਿਧੀਆ ਲਈ ਅੰਤਰ ਹਾਊਸ ਮੁਕਾਬਲੇ ਕਰਵਾਏ ਗਏੇ। ਮੁਕਾਬਲੇ ਵਿੱਚ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸੰਸਥਾਂ ਦੇ ਨਿਰਦੇਸ਼ਕ ਅਮਰਜੀਤ ਸਿੰਘ ਮਾਵੀ, ਮੈਨੇਜਰ ਤਰਨਵੀਰ ਸਿੰਘ ਮਾਵੀ ਅਤੇ ਪ੍ਰਿੰਸੀਪਲ ਮੈਡਮ ਕਮਲਜੀਤ ਕੌਰ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਅਜਿਹੀਆ ਗਤੀਵਿਧੀਆ ਵਿੱਚ ਵੀ ਵੱਧ ਤੋਂ ਵੱਧ ਹੌਂਸਲੇ ਅਤੇ ਦਿਲਚਸਪੀ ਨਾਲ ਭਾਗ ਲੈਣਾ ਚਾਹੀਦਾ ਹੈ ਜਿਸ ਨਾਲ ਇਨਸਾਨ ਵਿੱਚ ਹਰ ਖੇਤਰ ਵਿੱਚ ਮੁਕਾਬਲੇ ਦੀ ਵਧੀਆ ਭਾਵਨਾ ਪ੍ਰਬਲ ਹੁੰਦੀ ਹੈ। ਇਸ ਪ੍ਰੋਗਰਾਮ ਵਿੱਚ ਸਾਰਗ ਸਮਾਰਟ ਸਕੂਲ ਦੇ ਸੰਚਾਲਕ ਅਮਰਜੀਤ ਸਿੰਘ ਕਲਸੀ ਅਤੇ ਰਜਿੰਦਰ ਸਿੰਘ ਉੱਘੇ ਸਮਾਜ ਸੇਵੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਤੋਂ ਇਲਾਵਾ ਸੰਸਥਾਂ ਦੇ ਸਮੂਹ ਸਟਾਫ ਮੈਂਬਰ ਵੀ ਹਾਜ਼ਰ ਸਨ।
ਸ਼ਿਵਾਲਿਕ ਮਾਡਲ ਹਾਈ ਸਕੂਲ ਵਿਖੇ ਜੇਤੂ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ



