ਚੰਡੀਗੜ੍ਹ, 26 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਰਕਾਰ ਨੇ ਅੱਜ ਇੱਕ ਹੁਕਮ ਜਾਰੀ ਕਰਕੇ 12 ਆਈ.ਏ.ਐਸ ਅਤੇ 2 ਪੀ.ਸੀ.ਐਸ ਅਫ਼ਸਰਾਂ ਦੀਆਂ ਬਦਲੀਆਂ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਹੁਕਮਾਂ ਅਨੁਸਾਰ ਸ੍ਰੀ ਮਨੀਕਾਂਤ ਪ੍ਰਸਾਦ ਸਿੰਘ ਆਈ.ਏ.ਐਸ. ਨੂੰ ਵਧੀਕ ਮੁੱਖ ਸਕੱਤਰ ਕਮ ਵਿੱਤੀ ਕਮਿਸ਼ਨਰ ਟੈਕਸੇਸ਼ਨ ਤੋਂ ਇਲਾਵਾ ਵਧੀਕ ਮੁੱਖ ਸਕੱਤਰ, ਤਕਨੀਕੀ ਸਿੱਖਆ ਅਤੇ ਉਦਯੋਗਿਕ ਸਿਖਲਾਈ, ਸ੍ਰੀ ਜੀ. ਵਜਰਾ¦ਿਗਮ ਆਈ.ਏ.ਐਸ. ਨੂੰ ਵਧੀਕ ਮੁੱਖ ਸਕੱਤਰ ਵਿਧਾਨਕ ਮਾਮਲੇ , ਸ੍ਰੀ ਸੰਜੇ ਕੁਮਾਰ ਆਈ.ਏ.ਐਸ. ਨੂੰ ਪ੍ਰਮੁੱਖ ਸਕੱਤਰ, ਕਿਰਤ ਵਿਭਾਗ ਅਤੇ ਇਸਦੇ ਨਾਲ ਹੀ ਵਾਧੂ ਚਾਰਜ ਵਜੋਂ ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ, ਸ੍ਰੀ ਜਸਪਾਲ ਸਿੰਘ ਆਈ.ਏ.ਐਸ. ਨੂੰ ਪ੍ਰਮੁੱਖ ਸਕੱਤਰ ਜਲ ਸਰੋਤ, ਸ੍ਰੀ ਵਿਕਾਸ ਪ੍ਰਤਾਪ ਆਈ.ਏ.ਐਸ. ਨੂੰ ਸਕੱਤਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਅਤੇ ਨਾਲ ਹੀ ਵਾਧੂ ਚਾਰਜ ਮੈਨੇਜਿੰਗ ਡਾਇਰੈਕਟਰ ਪਨਕੌਮ, ਸ੍ਰੀ ਕਮਲ ਕਿਸ਼ੋਰ ਯਾਦਵ ਆਈ.ਏ.ਐਸ. ਨੂੰ ਡਾਇਰੈਕਟਰ ,ਖਜ਼ਾਨਾ ਅਤੇ ਅਕਾਊਂਟਸ ਅਤੇ ਨਾਲ ਹੀ ਵਾਧੂ ਚਾਰਜ ਮੈਨੇਜਿੰਗ ਡਾਇਰੈਕਟਰ ਪੰਜਾਬ ਰਾਜ ਵੇਅਰ ਹਾਊਸਿੰਗ ਨਿਗਮ ਲਿਮਟਿਡ ਅਤੇ ਕਨਵੇਅਰ, ਸ੍ਰੀ ਅਭਿਨਵ ਆਈ.ਏ.ਐਸ. ਦੀਆਂ ਸੇਵਾਵਾਂ ਕਮਿਸ਼ਨਰ ਨਗਰ ਨਿਗਮ ਲੁਧਿਆਣਾ ਨਿਯੁਕਤ ਕਰਨ ਹਿੱਤ ਸੇਵਾਵਾਂ ਸਥਾਨਕ ਸਰਕਾਰਾਂ ਵਿਭਾਗ ਦੇ ਹਵਾਲੇ ਕੀਤੀਆਂ ਗਈਆਂ ਹਨ, ਸ੍ਰੀ ਜਸਕਿਰਨ ਸਿੰਘ ਆਈ.ਏ.ਐਸ. ਨੂੰ ਡਾਇਰੈਕਟਰ , ਪ੍ਰਹੁਣਾਚਾਰੀ ਵਿਭਾਗ, ਸ੍ਰੀ ਅਮਿਤ ਕੁਮਾਰ ਆਈ.ਏ.ਐਸ. ਨੂੰ ਵਿਸ਼ੇਸ ਸਕੱਤਰ, ਮਕਾਨ ਅਤੇ ਸ਼ਹਿਰੀ ਵਿਕਾਸ , ਸ੍ਰੀ ਕਰਨੇਸ਼ ਸ਼ਰਮਾ ਆਈ.ਏ.ਐਸ. ਨੂੰ ਡਾਇਰੈਕਟਰ ਸਥਾਨਕ ਸਰਕਾਰਾਂ, ਸ੍ਰੀਮਤੀ ਦੀਪਤੀ ਉੱਪਲ ਆਈ.ਏ.ਐਸ. ਨੂੰ ਮੁੱਖ ਕਾਰਜਕਾਰੀ ਅਫ਼ਸਰ, ਅੰਮ੍ਰਿਤਸਰ, ਸਮਾਰਟ ਸਿਟੀ ਲਿਮਟਿਡ ਅੰਮ੍ਰਿਤਸਰ ਅਤੇ ਨਾਲ ਹੀ ਵਾਧੂ ਚਾਰਜ ਮੁੱਖ ਪ੍ਰਬੰਧਕ, ਅੰਮ੍ਰਿਤਸਰ ਵਿਕਾਸ ਅਥਾਰਟੀ ਅਤੇ ਨਾਲ ਹੀ ਉਨ੍ਹਾਂ ਨੂੰ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਵਜੋਂ ਨਿਯੁਕਤ ਕਰਨ ਹਿੱਤ ਉਨ੍ਹਾਂ ਦੀਆਂ ਸੇਵਾਵਾਂ ਸਥਾਨਕ ਸਰਕਾਰਾਂ ਵਿਭਾਗ ਦੇ ਹਵਾਲੇ ਕੀਤੀਆਂ ਗਈਆਂ ਹਨ, ਸ੍ਰੀ ਅਬੀਜੀਤ ਕਪਲਿਸ਼ ਆਈ.ਏ.ਐਸ. ਨੂੰ ਉੱਪ ਮੰਡਲ ਮੈਜਿਸਟ੍ਰੇਟ ਮਾਨਸਾ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਬੁਲਾਰੇ ਨੇ ਅੱਗੇ ਦੱਸਿਆ ਕਿ ਸ੍ਰੀ ਗੁਰਮੀਤ ਸਿੰਘ ਪੀ.ਸੀ.ਐਸ. ਨੂੰ ਵਧੀਕ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸ੍ਰੀ ਲਤੀਫ ਅਹਿਮਦ ਪੀ.ਸੀ.ਐਸ. ਨੂੰ ਉੱਪ ਮੰਡਲ ਮੈਜਿਸਟ੍ਰੇਟ, ਸਰਦੂਲਗੜ੍ਹ ਅਤੇ ਨਾਲ ਹੀ ਮੁੱਖ ਕਾਰਜਕਾਰੀ ਅਫ਼ਸਰ ਪੰਜਾਬ ਵਕਫ਼ ਬੋਰਡ,ਚੰਡੀਗੜ੍ਹ ਲਗਾਇਆ ਗਿਆ ਹੈ। ਬਦਲੀਆਂ ਅਤੇ ਤਾਇਨਾਤੀਆਂ ਸਬੰਧੀ ਸਰਕਾਰ ਦੇ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।



