Skip to content
Independent perspectives. Global stories.
BREAKING

ਮਾਤਾ ਗੁਜਰ ਕੌਰ, ਛੋਟੇ ਸਾਹਿਬਜਾਦੇ, ਦਿਵਾਨ ਟੋਡਰ ਮਲ ਅਤੇ ਬਾਬਾ ਮੋਤੀ ਰਾਮ ਮਹਿਰਾ ਦੀ ਸ਼ਹੀਦੀ ਨੂੰ ਸਮਰਪਿਤ ਨਗਰ ਕੀਰਤਨ 16 ਨੂੰ

Share this story

ਅਮਲੋਹ, ਮੰਡੀ ਗੋਬਿੰਦਗੜ, 27 ਨਵੰਬਰ (ਰਣਜੀਤ ਸਿੰਘ ਘੁੰਮਣ, ਮਨੋਜ ਭਾਲਾ)- ਮੁੱਹਲਾ ਸ਼ਾਂਤੀ ਨਗਰ ਦੇ ਗੁਰੂਦੁਆਰਾ ਸਾਹਿਬ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਵੈਲਫੇਅਰ ਕਲੱਬ ਅਤੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਸਾਂਝੀ ਬੈਠਕ ਕੀਤੀ ਗਈ। ਜਿਸ ਦੀ ਪ੍ਰਧਾਨਗੀ ਬਲਵਿੰਦਰ ਸਿੰਘ ਨੇ ਕੀਤੀ। ਬੈਠਕ ਵਿੱਚ ਮਾਤਾ ਗੁਜਰ ਕੌਰ, ਛੌਟੇ ਸਾਹਿਬਜਾਦੇ, ਦੀਵਾਨ ਟੋਡਰ ਮਲ ਅਤੇ ਬਾਬਾ ਮੋਤੀ ਰਾਮ ਮਹਿਰਾ ਜੀ ਸ਼ਹੀਦੀ ਨੂੰ ਸਮਰਪਿਤ ਨਗਰ ਕੀਰਤਨ 16 ਦਸੰਬਰ ਦਿਨ ਸ਼ਨੀਵਾਰ ਨੂੰ ਸਜਾਉਣ ਦਾ ਫੈਸਲਾ ਕੀਤਾ ਗਿਆ ਜੋ ਕਿ ਮੁਹੱਲਾ ਸ਼ਾਂਤੀ ਨਗਰ ਦੇ ਗੁਰੂਦੁਆਰਾ ਸਾਹਿਬ ਤੋਂ ਅਰੰਭ ਹੋਕੇ ਸ਼ਹਿਰ ਦੇ ਵੱਖ ਵੱਖ ਹਿੱਸਿਆਂ, ਪਾਤਸ਼ਾਹੀ ਛੇਵੀਂ ਗੁਰੂ ਕੀ ਨਗਰੀ, ਡਡਹੇੜੀ, ਕੋਟਲਾ, ਜੰਡਾਲੀ, ਡੇਰਾ ਮੀਰ ਮੀਰਾ, ਸਰਹਿੰਦ ਤੋਂ ਹੁੰਦਾ ਹੋਇਆ ਗੁਰੂਦੁਆਰਾ ਜੋਤੀ ਸਰੂਪ ਸਾਹਿਬ ਪਹੁੰਚ ਕੇ ਸਮਾਪਤ ਹੋਵੇਗਾ। ਜਿਸ ਦੀਆਂ ਤਿਆਰੀਆਂ ਸਬੰਧੀ ਬੈਠਕ ਵਿੱਚ ਵੱਖ ਵੱਖ ਡਿਊਟੀਆਂ ਲਗਾਈਆਂ ਗਈਆਂ। ਬੈਠਕ ਵਿੱਚ ਵੱਖ ਵੱਖ ਬੁਲਾਰਿਆ ਨੇ ਜਿੱਥੇ ਨਗਰ ਕੀਰਤਨ ਵਿੱਚ ਸਮੂਹ ਸੰਗਤਾਂ ਨੂੰ ਸਾਦੇ ਲਿਬਾਸਾਂ ਵਿੱਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਅਤੇ ਪੂਰਨ ਸਹਿਯੋਗ ਦੀ ਅਪੀਲ ਵੀ ਕੀਤੀ। ਬੈਠਕ ਵਿੱਚ ਹੋਰਨਾਂ ਤੋਂ ਇਲਾਵਾ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਜਿੰਦਰ ਸਿੰਘ, ਮੁੁੱਹਲਾ ਸੁਧਾਰ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਬਿੱਟੂ, ਰਘੁਬੀਰ ਸਿੰਘ, ਰਣਧੀਰ ਸਿੰਘ ਬਾਗੜੀਆ, ਨਿਰਭੈ ਸਿੰਘ, ਲਖਵਿੰਦਰ ਸਿੰਘ ਟਿਵਾਣਾ, ਠੇਕੇਦਾਰ ਬਲਬੀਰ ਸਿੰਘ, ਗੁਰਮੁੱਖ ਸਿੰਘ ਫੋਜੀ, ਬਹਾਦਰ ਸਿੰਘ, ਬੇਅੰਤ ਸਿੰਘ ਬਾਗੜੀਆ, ਗੁਰਮੁੱਖ ਸਿੰਘ ਮਿਸਤਰੀ, ਅਜੈਬ ਸਿੰਘ, ਜਗਤਾਰ ਸਿੰਘ, ਦਲਜੀਤ ਸਿੰਘ, ਭਗਤ ਸਿੰਘ, ਕ੍ਰਿਸ਼ਨ ਸਿੰਘ, ਗੁਰਪ੍ਰੀਤ ਸਿੰਘ ਨੋਨੀ, ਭਿੰਦਰ ਸਿੰਘ, ਭਾਗ ਸਿੰਘ ਆਦਿ ਹਾਜਰ ਸਨ। ਇਸ ਨਗਰ ਕੀਰਤਨ ਵਿੱਚ ਨੌਜਵਾਨ ਵੱਖ ਵੱਖ ਗੱਤਕਾ ਖੇਡਾਂ ਦਾ ਪ੍ਰਦਰਸ਼ਨ ਕਰਨਗੇ। ਨਗਰ ਕੀਰਤਨ ਵਿੱਚ ਸ਼ਰਧਾਲੁਆਂ ਨੂੰ ਕੇ ਪਹੁੰਚਨ ਦੀ ਅਪੀਲ ਕੀਤੀ ਜਾਂਦੀ ਹੈ।

WRITTEN BY