ਸ਼੍ਰੀ ਚਮਕੌਰ ਸਾਹਿਬ, 27 ਨਵੰਬਰ (ਅਮਰਜੀਤ ਸਿੰਘ ਕਲਸੀ)- ਸ਼ਹੀਦਾਂ ਦੀ ਧਰਤੀ ਸ਼੍ਰੀ ਚਮਕੌਰ ਸਾਹਿਬ ਵਿਖੇ ਹਰ ਸਾਲ ਹੋਣ ਵਾਲੇ 3 ਦਿਨਾਂ ਸ਼ਹੀਦੀ ਸਮਾਗਮਾਂ ਤੇ ਇਲਾਕੇ ਦੀ ਸੰਗਤ ਤੋਂ ਇਲਾਵਾ ਬੜੀ ਦੂਰੋ-ਦੂਰੋ ਸੰਗਤਾਂ ਨੱਤਮਸਤਕ ਹੋਣ ਲਈ ਆਉਂਦੀਆ ਹਨ। ਆਉਣ ਵਾਲੀਆ ਸੰਗਤਾਂ ਨੂੰ ਆਵਾਜਾਈ ਵਿੱਚ ਕਿਸੇ ਕਿਸਮ ਦੀ ਕੋਈ ਕਠਿਨਾਈ ਨਾ ਆਵੇ ਇਸ ਵਿਚਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ‘‘ ਤਕਨੀਕੀ ਸਿੱਖਿਆ ’’ ਚਰਨਜੀਤ ਸਿੰਘ ਚੰਨੀ ਵੱਲੋਂ ਸ਼੍ਰੀ ਚਮਕੌਰ ਸਾਹਿਬ ਨੂੰ ਆਉਣ ਵਾਲੀਆਂ ਸਮੁੱਚੇ ਇਲਾਕੇ ਦੀਆ ਮੁਰੰਮਤ ਮੰਗਦੀਆ ਸੜਕਾਂ ਦੀ ਮੁਰੰਮਤ ਸ਼ਹੀਦੀ ਸਮਾਗਮਾਂ ਤੋਂ ਪਹਿਲਾ ਤੁਰੰਤ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਲੜੀ ਅਧੀਨ ਸ਼ੁਰੂਆਤ ਸ਼੍ਰੀ ਚਮਕੌਰ ਸਾਹਿਬ ਤੋਂ ਬੂਰ ਮਾਜਰਾ ਤੱਕ ‘‘ ਸ਼੍ਰੀ ਗੁਰੂ ਗੋਬਿੰਦ ਸਿੰਘ ਮਾਰਗ ’’ ਦੀ ਮੁਰੰਮਤ ਸ਼ੁਰੂ ਹੋ ਚੁੱਕੀ ਹੈ ਅਤੇ ਬਾਕੀ ਸੜਕਾਂ ਦੀ ਮੁਰੰਮਤ ਦਾ ਕੰਮ ਵੀ ਜਲਦੀ ਸ਼ੁਰੂ ਕਰ ਦਿੱਤਾ ਜਾਵੇਗਾ। ਮਾਨਯੋਗ ਮੰਤਰੀ ਜੀ ਦੇ ਸ਼੍ਰੀ ਚਮਕੌਰ ਸਾਹਿਬ ਦੇ ਦਫਤਰ ਦੇ ਇੰਚਾਰਜ ਅਤੇ ਪੀ. ਏ. ਨਿਰਵੈਰ ਸਿੰਘ ਬਿੱਲਾ ਤੋਂ ਮਿਲੀ ਸੂਚਨਾ ਅਨੁਸਾਰ ਸ਼੍ਰੀ ਚਮਕੌਰ ਸਾਹਿਬ ਨੂੰ ਆਉਣ ਵਾਲੀਆਂ ਇਲਾਕੇ ਦੀਆ ਸਮੂਹ ਸੜਕਾਂ ਦੀ ਮੁਰੰਮਤ ਲਈ ਮਾਨਯੋਗ ਮੰਤਰੀ ਸਾਹਿਬ ਸ: ਚਰਨਜੀਤ ਸਿੰਘ ਚੰਨੀ ਬਹੁਤ ਗੰਭੀਰ ਹਨ ਅਤੇ ਇਨ੍ਹਾਂ ਸੜਕਾਂ ਦੀ ਮੁਰੰਮਤ ਸ਼ਹੀਦੀ ਸਮਾਗਮਾਂ ਤੋਂ ਪਹਿਲੇ-ਪਹਿਲੇ ਕਰ ਦਿੱਤੀ ਜਾਵੇਗੀ।
ਸ਼੍ਰੀ ਚਮਕੌਰ ਸਾਹਿਬ ਦੀਆਂ ਸੜਕਾਂ ਦੀ ਮੁਰੰਮਤ ਜਲਦੀ ਹੋਵੇਗੀ



