Skip to content
Independent perspectives. Global stories.
BREAKING

ਪ੍ਰਧਾਨ ਮੰਤਰੀ ਵੱਲੋਂ ਭੂਟਾਨ ‘ਚ ਜਿੱਤ ਲਈ ਸ਼ੇਰਿੰਗ ਨੂੰ ਵਧਾਈ

Share this story

ਨਵੀਂ ਦਿੱਲੀ, 14 ਜੁਲਾਈ (ਪੰਜਾਬ ਟਾਇਮਜ਼ ਬਿਊਰੋ)-ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਭੂਟਾਨ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਜਾ ਰਹੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ. ਡੀ. ਪੀ) ਦੇ ਨੇਤਾ ਸ਼ੇਰਿੰਗ ਤੋਬਕੇ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਦੇਸ਼ ਦੇ ਹਿੱਤਾਂ ਦੇ ਪ੍ਰਤੀ ਸੰਵੇਦਨਸ਼ੀਲ ਰਹਿੰਦੇ ਹੋਏ ਭਾਰਤ ਵਲੋਂ ਉਨ੍ਹਾਂ ਨੂੰ ਸਹਿਯੋਗ ਦੇਣ ਦਾ ਵਾਅਦਾ ਵੀ ਕੀਤਾ।
manmohan singh
ਭੂਟਾਨ ‘ਚ ਮੁੱਖ ਵਿਰੋਧੀ ਦਲ ਪੀ. ਡੀ. ਪੀ ਨੇ ਨੈਸ਼ਨਲ ਅਸੈਂਬਲੀ ਦੀ ਚੋਣ ਜਿੱਤ ਲਈ ਹੈ, ਜਿਸ ਤੋਂ ਬਾਅਦ ਸਿੰਘ ਨੇ ਸ਼ਨੀਵਾਰ ਰਾਤ ਤੋਬਗੇ ਨੂੰ ਵਧਾਈ ਦਿੰਦੇ ਹੋਏ ਇਕ ਪੱਤਰ ਭੇਜਿਆ। ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਭੂਟਾਨ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਦੇ ਲਈ ਰੂਪ ਰੇਖਾ ਬਣਾਉਣ ਦੇ ਨਿਰਦੇਸ਼ ਦੇ ਦਿੱਤੇ ਹਨ। ਉਨਾਂ ਨੇ ਇਹ ਵੀ ਕਿਹਾ ਕਿ ਉਹ ਦੋਵੇਂ ਦੇਸ਼ਾਂ ਵਿਚਕਾਰ ਸਹਿਯੋਗ ਵਧਾਉਣ ਦੇ ਉਦੇਸ਼ ਨਾਲ ਤੋਬਗੇ ਦੇ ਨਾਲ ਕੰਮ ਕਰਨ ਦੇ ਉਤਸੁਕ ਹਨ। ਸਿੰਘ ਨੇ ਤੋਬਗੇ ਨੂੰ ਛੇਤੀ ਹੀ ਭਾਰਤ ਆਉਣ ਦਾ ਸੱਦਾ ਵੀ ਦਿੱਤਾ ਹੈ।

WRITTEN BY